ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਐਤਵਾਰ, ੨੨ ਹਾੜ (ਸੰਮਤ ੫੫੭ ਨਾਨਕਸ਼ਾਹੀ) ੬ ਜੁਲਾਈ, ੨੦੨੫ (ਅੰਗ: ੬੦੮)

ਅੰਮ੍ਰਿਤਸਰ, 6 ਨਵੰਬਰ-
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਦੀਪ ਸਿੰਘ ਨਾਲ ਹੋਏ ਦੁਰਵਿਹਾਰ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਨਿੰਦਾ ਕਰਦਿਆਂ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਮਿਲੀ ਜਾਣਕਾਰੀ ਅਨੁਸਾਰ ਡਿਊਟੀ ਤੋਂ ਆ ਰਹੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਮਹਾਂਦੀਪ ਸਿੰਘ ਨਾਲ ਕੁਝ ਲੋਕਾਂ ਵੱਲੋਂ ਦੁਰਵਿਹਾਰ ਕੀਤਾ ਗਿਆ ਅਤੇ ਉਨ੍ਹਾਂ ਦੀ ਗੱਡੀ ਭੰਨੀ ਗਈ। ਉਨ੍ਹਾਂ ਕਿਹਾ ਕਿ ਗੁਰੂ ਘਰ ਦੇ ਕੀਰਤਨੀਆਂ ਨਾਲ ਅਜਿਹਾ ਵਰਤਾਰਾ ਕਰਨਾ ਠੀਕ ਨਹੀਂ ਹੈ। ਸ਼੍ਰੋਮਣੀ ਕਮੇਟੀ ਸਕੱਤਰ ਨੇ ਪੁਲਿਸ ਪ੍ਰਸ਼ਾਸਨ ਤੋਂ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਅਤੇ ਕਿਹਾ ਕਿ ਦੋਸ਼ੀ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਅੱਗੇ ਤੋਂ ਕੋਈ ਵੀ ਅਜਿਹਾ ਨਾ ਕਰੇ।