ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਸ਼ਨਿਚਰਵਾਰ, ੯ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੨ ਮਾਰਚ, ੨੦੨੫ (ਅੰਗ: ੬੮੦)
ਅੰਮ੍ਰਿਤਸਰ, 7 ਜੁਲਾਈ-
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜਦੇ ਬਜ਼ੁਰਗਾਂ ਅਤੇ ਅੰਗਹੀਣ ਸ਼ਰਧਾਲੂਆਂ ਦੀ ਸਹੂਲਤ ਲਈ ਅਪੋਲੋ ਹਸਪਤਾਲ ਦੇ ਸਮਾਜਿਕ ਜ਼ੁੰਮੇਵਾਰੀ ਵਿੰਗ ਵੱਲੋਂ ਵੀਲ੍ਹ ਚੇਅਰ ਤੇ ਵਾਕਰ ਭੇਟ ਕੀਤੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਵੱਖ-ਵੱਖ ਸਮੇਂ ’ਤੇ ਸ਼ਰਧਾਲੂਆਂ ਵੱਲੋਂ ਕਈ ਰੂਪਾਂ ਵਿਚ ਸੇਵਾ ਕੀਤੀ ਜਾਂਦੀ ਹੈ। ਇਸੇ ਤਹਿਤ ਅੱਜ ਅਪੋਲੋ ਹਸਪਤਾਲ ਦੇ ਸਮਾਜਿਕ ਜ਼ੁੰਮੇਵਾਰੀ ਵਿੰਗ ਵੱਲੋਂ ਇਕ ਵੀਲ੍ਹ ਚੇਅਰ ਤੇ 2 ਵਾਕਰ ਭੇਟ ਕੀਤੇ ਗਏ। ਇਸ ਮੌਕੇ ਉਨ੍ਹਾਂ ਨੇ ਅਪੋਲੋ ਹਸਪਤਾਲ ਦੇ ਪ੍ਰਬੰਧਕਾਂ ਅਤੇ ਸਟਾਫ਼ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਖਵਰਸ਼ ਸਿੰਘ ਪੰਨੂੰ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਇੰਚਾਰਜ ਸ. ਸ਼ਾਹਬਾਜ਼ ਸਿੰਘ, ਸ. ਹਰਭਜਨ ਸਿੰਘ ਵਕਤਾ, ਸ. ਮੇਜਰ ਸਿੰਘ ਅਰਜਨ ਮਾਂਗਾ ਆਦਿ ਮੌਜੂਦ ਸਨ।