ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135
 

ਅੰਮ੍ਰਿਤਸਰ, 25 ਦਸੰਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਲੰਮਾਂ ਸਮਾਂ ਹੈੱਡ ਗ੍ਰੰਥੀ ਦੀਆਂ ਸੇਵਾਵਾਂ ਨਿਭਾਉਣ ਵਾਲੇ ਗਿਆਨੀ ਰਵੇਲ ਸਿੰਘ ਅਤੇ ਗੁਰਮਤਿ ਸੰਗੀਤ ਦੇ ਉਸਤਾਦ ਪ੍ਰੋ. ਕਰਤਾਰ ਸਿੰਘ ਦੀ ਸਿਹਤਯਾਬੀ ਦੀ ਕਾਮਨਾ ਕੀਤੀ ਹੈ। ਦੱਸਣਯੋਗ ਹੈ ਕਿ ਇਹ ਦੋਵੇਂ ਸ਼ਖ਼ਸੀਅਤਾਂ ਢਿੱਲੀ ਸਿਹਤ ਕਾਰਨ ਹਸਪਤਾਲਾਂ ਵਿਚ ਜੇਰੇ-ਇਲਾਜ਼ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਵੇਲ ਸਿੰਘ ਅਤੇ ਹਜ਼ਾਰਾਂ ਰਾਗੀ ਜਥਿਆਂ ਨੂੰ ਕੀਰਤਨ ਦੀ ਸਿਖਲਾਈ ਦੇਣ ਵਾਲੇ ਪ੍ਰੋ. ਕਰਤਾਰ ਸਿੰਘ ਦੀਆਂ ਸੇਵਾਵਾਂ ਵੱਡੀਆਂ ਹਨ। ਉਨ੍ਹਾਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਇਨ੍ਹਾਂ ਦੋਵੇਂ ਸ਼ਖ਼ਸੀਅਤਾਂ ਨੂੰ ਜਲਦ ਸਿਹਤਯਾਬੀ ਬਖ਼ਸ਼ਣ, ਤਾਂ ਜੋ ਇਹ ਪੰਥਕ ਸੇਵਾਵਾਂ ਨਿਭਾਉਂਦੇ ਰਹਿਣ।