ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਸ੍ਰ: ਪ੍ਰਕਾਸ਼ ਸਿੰਘ ਬਾਦਲ, ਸ੍ਰੀ ਨਿਤੀਸ਼ ਕੁਮਾਰ, ਸ੍ਰੀ ਰਾਮਨਾਥ ਕੋਇੰਦ, ਜਥੇਦਾਰ ਅਵਤਾਰ ਸਿੰਘ ਤੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕੀਤਾ ਸੰਬੋਧਨ
ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸਮਾਗਮ ਵਿੱਚ ਸ਼ਾਮਿਲ ਰਾਜਨੀਤਕ, ਸਮਾਜਿਕ ਤੇ ਧਾਰਮਿਕ ਹਸਤੀਆਂ ਦੇ ਇਲਾਵਾ ਸੰਗਤਾਂ ਦਾ ਕੀਤਾ ਧੰਨਵਾਦ
ਅੰਮ੍ਰਿਤਸਰ : 5 ਜਨਵਰੀ ( ) ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਪਟਨਾ ਸਾਹਿਬ ਦੇ ਗਾਂਧੀ ਮੈਦਾਨ ਵਿਖੇ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਸ੍ਰੀ ਰਵੀ ਸ਼ੰਕਰ, ਸ੍ਰੀ ਰਾਮ ਵਿਲਾਸ ਪਾਸਵਾਨ ਕੇਂਦਰੀ ਮੰਤਰੀ ਭਾਰਤ ਸਰਕਾਰ, ਪੰਜਾਬ ਦੇ ਮੁੱਖ ਮੰਤਰੀ ਸ੍ਰ: ਪ੍ਰਕਾਸ਼ ਸਿੰਘ ਬਾਦਲ, ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤੀਸ਼ ਕੁਮਾਰ, ਬਿਹਾਰ ਦੇ ਗਵਰਨਰ ਸ੍ਰੀ ਰਾਮ ਨਾਥ ਕੋਇੰਦ, ਡਾ: ਦਲਜੀਤ ਸਿੰਘ ਚੀਮਾ ਕੈਬਨਿਟ ਮੰਤਰੀ, ਸ੍ਰ: ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ, ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ੍ਰੀ ਪਟਨਾ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਿਰਕਤ ਕੀਤੀ।
ਇਸ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਪੰਜਾਬ ਦੇ ਮੁੱਖ ਮੰਤਰੀ ਸ੍ਰ: ਪ੍ਰਕਾਸ਼ ਸਿੰਘ ਬਾਦਲ, ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤੀਸ਼ ਕੁਮਾਰ, ਬਿਹਾਰ ਦੇ ਗਵਰਨਰ ਸ੍ਰੀ ਰਾਮ ਨਾਥ ਕੋਇੰਦ, ਜਥੇਦਾਰ ਅਵਤਾਰ ਸਿੰਘ ਪ੍ਰਧਾਨ ਪਟਨਾ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਲਾਵਾ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਸੰਬੋਧਨ ਕੀਤਾ।
ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਦਿਹਾੜੇ ਤੇ ਸਮਾਗਮ ਵਿੱਚ ਸ਼ਾਮਿਲ ਰਾਜਨੀਤਕ, ਧਾਰਮਿਕ, ਸਮਾਜਿਕ ਹਸਤੀਆਂ ਦੇ ਇਲਾਵਾ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਪੰਜਾਬ ਦੇ ਮੁੱਖ ਮੰਤਰੀ ਸ੍ਰ: ਪ੍ਰਕਾਸ਼ ਸਿੰਘ ਬਾਦਲ, ਸ੍ਰੀ ਨਿਤੀਸ਼ ਕੁਮਾਰ ਮੁੱਖ ਮੰਤਰੀ ਬਿਹਾਰ, ਬਿਹਾਰ ਪ੍ਰਸ਼ਾਸਨ, ਸੰਤ ਸਮਾਜ, ਸੰਪ੍ਰਦਾਵਾਂ, ਟਕਸਾਲਾਂ, ਸੰਤ ਮਹਾਂਪੁਰਸ਼, ਨਿਹੰਗ ਸਿੰਘ ਜਥੇਬੰਦੀਆਂ, ਸਿੰਘ ਸਭਾਵਾਂ, ਉਦਾਸੀਨ, ਨਿਰਮਲੇ ਸੰਪ੍ਰਦਾਵਾਂ ਅਤੇ ਦੇਸ਼-ਵਿਦੇਸ਼ ਤੋਂ ਆਈਆਂ ਸਮੂਹ ਸੰਗਤਾਂ, ਹਰ ਧਰਮ ਦੇ ਮੁਖੀਆਂ ਬੋਧੀ, ਜੈਨੀ, ਪਾਰਸੀ, ਕ੍ਰਿਸ਼ਚਨ, ਹਿੰਦੂ, ਮੁਸਲਮਾਨ ਆਦਿ ਦਾ ਇਸ ਪਾਵਨ ਦਿਹਾੜੇ ਤੇ ਸ੍ਰੀ ਪਟਨਾ ਸਾਹਿਬ ਦੀ ਧਰਤੀ ਤੇ ਨਤਮਸਤਿਕ ਹੋਣ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਵਡਭਾਗੇ ਹਾਂ ਜੋ ਸਾਹਿਬ-ਏ-ਕਮਾਲ, ਸਰਬੰਸਦਾਨੀ, ਨੀਲੇ ਦੇ ਸ਼ਾਹ ਅਸਵਾਰ, ਚਿੱਟਿਆਂ ਬਾਜਾਂ ਵਾਲੇ, ਮਹਾਨ ਸੂਰਬੀਰ ਯੋਧੇ, ਤਪੱਸਵੀ, ਕ੍ਰਾਂਤੀਕਾਰੀ, ਇਤਿਹਾਸਕਾਰ, ਸ਼ਾਹਿ ਸ਼ਾਹਨਸ਼ਾਹ ਦੇ ੩੫੦ ਸਾਲਾ ਜਨਮ ਦਿਹਾੜੇ ਤੇ ਸ੍ਰੀ ਪਟਨਾ ਸਾਹਿਬ ਦੀ ਪਾਵਨ ਧਰਤੀ ਤੇ ਨਤਮਸਤਿਕ ਹੋਣ ਲਈ ਆਏ ਹਾਂ। ਉਨ੍ਹਾਂ ਕਿਹਾ ਕਿ ਸੰਗਤਾਂ ਦਸਮ ਪਿਤਾ ਦੇ ਇਸ ਪਾਵਨ ਦਿਹਾੜੇ ਤੇ ਅੰਮ੍ਰਿਤ ਛਕ ਕੇ ਗੁਰੂ ਵਾਲੀਆਂ ਬਨਣ ਤੇ ਸਤਿਗੁਰੂ ਪਾਤਸ਼ਾਹ ਦੀਆਂ ਖੁਸ਼ੀਆਂ ਆਪਣੀ ਝੋਲੀ ਪਵਾਉਣ। ਸਟੇਜ ਸਕੱਤਰ ਦੀ ਸੇਵਾ ਡਾ: ਜਸਪਾਲ ਸਿੰਘ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਨਿਭਾਈ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਜਥੇਦਾਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ) ਸ੍ਰੀ ਅੰਮ੍ਰਿਤਸਰ, ਸ੍ਰ: ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ, ਸ੍ਰ: ਗੁਰਚਰਨ ਸਿੰਘ ਗਰੇਵਾਲ, ਸ੍ਰ: ਸੁਰਜੀਤ ਸਿੰਘ ਭਿੱਟੇਵਡ, ਭਾਈ ਰਾਮ ਸਿੰਘ ਅੰਤ੍ਰਿੰਗ ਮੈਂਬਰ, ਬੀਬੀ ਕਿਰਨਜੋਤ ਕੌਰ, ਸ੍ਰ: ਰਜਿੰਦਰ ਸਿੰਘ ਮਹਿਤਾ ਮੈਂਬਰ ਸ਼੍ਰੋਮਣੀ ਕਮੇਟੀ, ਡਾ: ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ, ਸ੍ਰ: ਹਰਭਜਨ ਸਿੰਘ ਮਨਾਵਾਂ, ਡਾ: ਪਰਮਜੀਤ ਸਿੰਘ ਸਰੋਆ ਤੇ ਸ੍ਰ: ਬਿਜੈ ਸਿੰਘ ਵਧੀਕ ਸਕੱਤਰ, ਸ੍ਰ: ਜਗਜੀਤ ਸਿੰਘ ਮੀਤ ਸਕੱਤਰ ਅਤੇ ਦੇਸ਼-ਵਿਦੇਸ਼ ਤੋਂ ਆਈਆਂ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।