** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **

ਅੰਮ੍ਰਿਤਸਰ 13 ਜੂਨ (        )   ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਕਵੀ ਸੰਮੇਲਨ ਪੰਜਾਬੀ, ਹਿੰਦੀ ਤੇ ਉਰਦੂ ਵਿੱਚ ਕਰਵਾਉਣ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਬਣਾਈ ਗਈ ਸਬ ਕਮੇਟੀ ਵਿੱਚ ਸ. ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਕਮੇਟੀ ਮੈਂਬਰ, ਸ. ਸੁਰਜੀਤ ਸਿੰਘ ‘ਪਾਤਰ’, ਸ. ਗੁਰਭਜਨ ਸਿੰਘ ਗਿੱਲ, ਡਾ. ਧਰਮਿੰਦਰ ਸਿੰਘ ਉੱਭਾ ਡਾਇਰੈਕਟਰ ਵਿਦਿਆ ਸ਼੍ਰੋਮਣੀ ਕਮੇਟੀ, ਡਾ. ਰੂਪ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ ਤੇ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਨੂੰ ਸ਼ਾਮਲ ਕੀਤਾ ਗਿਆ ਹੈ।ਇਸ ਕਮੇਟੀ ਦੇ ਕੋਆਰਡੀਨੇਟਰ ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ ਹੋਵੇਗਾ।