ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਮੰਗਲਵਾਰ, ੧੦ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੨ ਅਪ੍ਰੈਲ, ੨੦੨੫ (ਅੰਗ: ੬੬੮)

ਅੰਮ੍ਰਿਤਸਰ, 17 ਫਰਵਰੀ- ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਰਕਾਬਸਰ ਸਾਹਿਬ ਦੇ ਸਰੋਵਰ ਵਿੱਚੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੇ ਪੰਨੇ ਮਿਲਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਦੀ ਜਾਂਚ ਸਬੰਧੀ ਇੱਕ ਕਮੇਟੀ ਬਣਾ ਦਿੱਤੀ ਹੈ। ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇੱਕ ਬਿਆਨ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਘਟਨਾ ਬੇਹੱਦ ਮਦਭਾਗੀ ਹੈ ਅਤੇ ਇਸ ਦੀ ਜਾਂਚ ਲਈ ਇੱਕ ਕਮੇਟੀ ਗਠਿਤ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਜਾਂਚ ਕਮੇਟੀ ਵਿਚ ਅੰਤਿੰ੍ਰਗ ਕਮੇਟੀ ਮੈਂਬਰ ਸ. ਲਖਬੀਰ ਸਿੰਘ ਅਰਾਈਆਂਵਾਲਾ ਤੇ ਸ. ਨਵਤੇਜ ਸਿੰਘ ਕਾਉਣੀ ਨੂੰ ਸ਼ਾਮਲ ਕੀਤਾ ਗਿਆ ਹੈ, ਜਦਕਿ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਕੇਵਲ ਸਿੰਘ ਇਸ ਕਮੇਟੀ ਦੇ ਕੋਆਰਡੀਨੇਟਰ ਹੋਣਗੇ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅਤੇ ਅਜਿਹੀਆਂ ਘਟਨਾਵਾਂ ਕਰਨ ਵਾਲੇ ਲੋਕ ਖਿੱਤੇ ਦੀ ਸ਼ਾਂਤੀ ਦੇ ਦੁਸ਼ਮਣ ਹਨ। ਉਨ੍ਹਾਂ ਕਿਹਾ ਕਿ ਜਿਸ ਕਿਸੇ ਨੇ ਵੀ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ ਉਸ ਖਿਲਾਫ ਸਖਤ ਕਾਰਵਾਈ ਹੋਈ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਜਾਂਚ ਟੀਮ ਇਸ ਸਬੰਧੀ ਘੋਖ ਪੜਤਾਲ ਕਰ ਕੇ ਰਿਪੋਰਟ ਦੇਵੇਗੀ। ਉਨ੍ਹਾਂ ਪੰਜਾਬ ਸਰਕਾਰ ਨੂੰ ਕਿਹਾ ਕਿ ਅਜਿਹੇ ਲੋਕਾਂ ਨਾਲ ਨਜਿੱਠਣ ਲਈ ਪੁਲਿਸ ਪ੍ਰਸ਼ਾਸਨ ਨੂੰ ਚੌਕਸ ਕੀਤਾ ਜਾਵੇ ਤਾਂ ਜੋ ਅਜਿਹੇ ਕਰਮ ਕਾਨ ਵਾਲੇ ਸ਼ਰਾਰਤੀ ਲੋਕਾਂ ਨੂੰ ਨੱਥ ਪੈ ਸਕੇ।