** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **

organic agri (1)ਅੰਮ੍ਰਿਤਸਰ 12 ਮਈ (      )-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਉਚੇਚੇ ਯਤਨਾਂ ਸਦਕਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਲਈ ਗਰਮੀਆਂ ਵਿੱਚ ਵਰਤੀਆਂ ਜਾਣ ਵਾਲੀਆਂ ਸਬਜ਼ੀਆਂ ਅੱਜ ਤੋਂ ਗੁਰਦੁਆਰਾ ਸਤਲਾਣੀ ਸਾਹਿਬ ਹੁਸ਼ਿਆਰ ਨਗਰ, ਸ੍ਰੀ ਅੰਮ੍ਰਿਤਸਰ ਤੋਂ ਆਉਣੀਆਂ ਸ਼ੁਰੂ ਹੋ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਅੰਤਿੰ੍ਰਗ ਕਮੇਟੀ ਮੈਂਬਰ ਸ. ਰਜਿੰਦਰ ਸਿੰਘ ਮਹਿਤਾ ਅਤੇ ਮੈਨੇਜਰ ਗੁਰਦੁਆਰਾ ਸਤਲਾਣੀ ਸਾਹਿਬ ਸ. ਰਜਿੰਦਰ ਸਿੰਘ ਰੂਬੀ ਨੂੰ ਇਹ ਕਾਰਜ ਸੋਂਪਿਆ ਗਿਆ ਹੈ, ਜਿਨ੍ਹਾਂ ਦੀ ਨਿਗਰਾਨੀ ਤਹਿਤ ਸ਼ੁਰੂ ਕੀਤੀ ਜੈਵਿਕ(ਕੁਦਰਤੀ) ਸਬਜ਼ੀਆਂ ਦੀ ਸ਼ੁਰੂਆਤ ਬਹੁਤ ਹੀ ਵਧੀਆ ਅਤੇ ਚੰਗੀ ਰਹੀ। ਸ. ਬੇਦੀ ਨੇ ਦੱਸਿਆ ਕਿ ਪਹਿਲੀ ਵਾਰ ਜੈਵਿਕ ਖੇਤੀ ਸਬਜ਼ੀਆਂ ਸ਼ੁਰੂ ਕਰਨ ਵਾਲਾ ਪਹਿਲਾਂ ਗੁਰਦੁਆਰਾ ਸਤਲਾਣੀ ਸਾਹਿਬ ਹੁਸ਼ਿਆਰ ਨਗਰ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਸਰਦੀਆਂ ਦੀਆਂ ਸਬਜ਼ੀਆਂ ਦੀ ਕਾਸ਼ਤ ੭ ਏਕੜ ਜ਼ਮੀਨ ਵਿੱਚ ਕੀਤੀ ਗਈ, ਜੋ ਬਹੁਤ ਲਾਹੇਵੰਦ ਸਾਬਤ ਹੋਈ ਤੇ ਇਸ ਸਾਲ ਜੈਵਿਕ ਸਬਜ਼ੀਆਂ ਦਾ ਖੇਤਰ ੧੩ ਏਕੜ ਕਰਕੇ ਉਸ ਵਿੱਚ ਗਰਮੀਆਂ ਦੀਆਂ ਸਬਜ਼ੀਆਂ ਜਿਨ੍ਹਾਂ ਵਿੱਚ ਘੀਆ ਤੋਰੀ, ਬੈਂਗਣ, ਟਮਾਟਰ, ਟੀਂਡੇ, ਘੀਆ ਕੱਦੂ, ਹਲਵਾ, ਹਲਦੀ, ਧਨੀਆ ਆਦਿ ਦੀ ਜੈਵਿਕ ਖੇਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਪਹਿਲੇ ਦਿਨ ਸ੍ਰੀ ਦਰਬਾਰ ਸਾਹਿਬ ਲੰਗਰ ਘਰ ਅੰਮ੍ਰਿਤਸਰ ਵਿਖੇ ਟੀਂਡੇ ਅਤੇ ਘੀਆ ਤੋਰੀ ਪੁੱਜੀ ਹੈ। ਅੱਜ ਲੰਗਰ ਘਰ ਵਿਖੇ ਇਹ ਲਿਆਦੀਆਂ ਗਈਆਂ ਸਬਜ਼ੀਆਂ ਮੈਨੇਜਰ ਸ੍ਰੀ ਦਰਬਾਰ ਸਾਹਿਬ ਸ. ਸੁਲੱਖਣ ਸਿੰਘ ਭੰਗਾਲੀ, ਲੰਗਰ ਘਰ ਦੇ ਮੈਨੇਜਰ ਸ. ਰਘਬੀਰ ਸਿੰਘ ਮੰਡ ਨੂੰ  ਸੋਂਪੀਆਂ ਗਈਆਂ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਪੀ.ਏ ਸ. ਪਰਮਜੀਤ ਸਿੰਘ ਮੁੰਡਾ ਪਿੰਡ, ਮੈਨੇਜਰ ਮੁਖਤਾਰ ਸਿੰਘ ਬੀੜ ਬਾਬਾ ਬੁੱਢਾ ਸਾਹਿਬ, ਐਡੀ: ਮੈਨੇਜਰ ਸ. ਹਰਜਿੰਦਰ ਸਿੰਘ ਭੂਰਾ, ਸ. ਤਲਵਿੰਦਰ ਸਿੰਘ ਰੈਸ਼ੀਆਣਾ, ਸਟੋਰ ਕੀਪਰ ਸ. ਹਰਦੀਪ ਸਿੰਘ ਅਟਾਰੀ ਆਦਿ ਹਾਜ਼ਰ ਸਨ।