ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਐਤਵਾਰ, ੨੨ ਹਾੜ (ਸੰਮਤ ੫੫੭ ਨਾਨਕਸ਼ਾਹੀ) ੬ ਜੁਲਾਈ, ੨੦੨੫ (ਅੰਗ: ੬੦੮)

s.amrit singhਅੰਮ੍ਰਿਤਸਰ : 23 ਨਵੰਬਰ (        ) ਸ੍ਰ: ਅਮਰੀਕ ਸਿੰਘ ਸਾਬਕਾ ਮਿਊਂਸਪਲ ਕਮਿਸ਼ਨਰ (ਮਨੀਪੁਰ) ਮੈਲਬੋਰਨ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ-ਦੀਦਾਰੇ ਕਰਨ ਆਏ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਮੱਥਾ ਟੇਕਿਆ ਤੇ ਅੰਮ੍ਰਿਤਮਈ ਬਾਣੀ ਦਾ ਕੀਰਤਨ ਸਰਵਣ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਣ ਉਪਰੰਤ ਉਹ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੂੰ ਮਿਲੇ ਜਿੱਥੇ ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਸ੍ਰ: ਅਮਰੀਕ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਗੁਰਬਾਣੀ ਦਾ ਅਥਾਹ ਸੋਮਾ ਹੈ ਜਿਥੋਂ ਰੱਬੀ ਬਾਣੀ ਸੁਣ ਕੇ ਮਨ ਤ੍ਰਿਪਤ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ਤੋਂ ਮਾਨ ਸਨਮਾਨ ਕਿਸੇ ਕਰਮਾ ਭਾਗਾਂ ਵਾਲੇ ਨੂੰ ਹੀ ਮਿਲਦਾ ਹੈ ਤੇ ਮੈਂ ਵਡਭਾਗਾ ਹਾਂ ਜੋ ਗੁਰੂ ਘਰ ਦੇ ਦਰਸ਼ਨ-ਦੀਦਾਰੇ ਕਰਕੇ ਮਾਨ ਸਨਮਾਨ ਹਾਸਿਲ ਕਰ ਰਿਹਾ ਹਾਂ।
ਇਸ ਮੌਕੇ ਸ੍ਰ: ਸਤਿੰਦਰ ਸਿੰਘ ਨਿਜੀ ਸਹਾਇਕ ਪ੍ਰਧਾਨ ਸਾਹਿਬ ਤੇ ਸ੍ਰ: ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹਾਜ਼ਰ ਸਨ।