** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **

ਅੰਮ੍ਰਿਤਸਰ : 2 ਅਪ੍ਰੈਲ (       ) ਸ੍ਰ: ਪ੍ਰਮਿੰਦਰ ਸਿੰਘ ਬਾਬਾ ਸੁਪਰਵਾਈਜ਼ਰ ਫਲਾਇੰਗ ਨੂੰ ਸੇਵਾ ਮੁਕਤੀ ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਇਸ ਮੌਕੇ ਸ੍ਰ: ਹਰਚਰਨ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰ: ਪ੍ਰਮਿੰਦਰ ਸਿੰਘ ਨੇ ਆਪਣੇ ਜਿੰਮੇ ਲੱਗੀਆਂ ਸੇਵਾਵਾਂ ਪੂਰੀ ਲਗਨ, ਮਿਹਨਤ ਤੇ ਤਨਦੇਹੀ ਨਾਲ ਨਿਭਾਈਆਂ। ਉਨ੍ਹਾਂ ਕਿਹਾ ਕਿ ਨਵੇਂ ਕਰਮਚਾਰੀਆਂ ਨੂੰ ਪੁਰਾਣੇ ਮੁਲਾਜ਼ਮਾਂ ਕੋਲੋਂ ਤਜਰਬਾ ਲੈਣਾ ਚਾਹੀਦਾ ਹੈ, ਕਿਉਂਕਿ ਉਨ੍ਹਾਂ ਆਪਣੇ ਦਫ਼ਤਰੀ ਸਫ਼ਰ ਦੌਰਾਨ ਬਹੁਤ ਉਤਰਾਅ-ਝੜਾਅ ਦੇਖ ਕੇ ਤਜਰਬਾ ਹਾਸਿਲ ਕੀਤਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸ੍ਰ: ਪ੍ਰਮਿੰਦਰ ਸਿੰਘ ਨੇ 26 ਸਾਲ ਵੱਖ-ਵੱਖ ਅਹੁਦਿਆਂ ਤੇ ਰਹਿ ਕੇ ਕੰਮ ਕੀਤਾ ਤੇ ਆਪਣੇ ਕੰਮ ਪ੍ਰਤੀ ਹਮੇਸ਼ਾਂ ਸੁਹਿਰਦ ਰਹੇ। ਮੁੱਖ ਸਕੱਤਰ ਦੇ ਇਲਾਵਾ ਸ੍ਰ: ਕੇਵਲ ਸਿੰਘ ਤੇ ਸ੍ਰ: ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ ਨੇ ਵੀ ਸੰਬੋਧਨ ਕੀਤਾ। ਇਸ ਉਪਰੰਤ ਸ੍ਰ: ਹਰਚਰਨ ਸਿੰਘ ਮੁੱਖ ਸਕੱਤਰ ਤੇ ਉੱਚ ਅਧਿਕਾਰੀਆਂ ਵੱਲੋਂ ਸ੍ਰ: ਪ੍ਰਮਿੰਦਰ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਤਸਵੀਰ, ਸ੍ਰੀ ਸਾਹਿਬ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸ੍ਰ: ਹਰਭਜਨ ਸਿੰਘ ਮਨਾਵਾਂ, ਸ੍ਰ: ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰ: ਰਣਜੀਤ ਸਿੰਘ, ਸ੍ਰ: ਪ੍ਰਤਾਪ ਸਿੰਘ ਵਧੀਕ ਸਕੱਤਰ,ਸ੍ਰ: ਸਤਿੰਦਰ ਸਿੰਘ ਨਿੱਜੀ ਸਹਾਇਕ, ਸ੍ਰ: ਜਸਵਿੰਦਰ ਸਿੰਘ ਦੀਨਪੁਰ, ਸ੍ਰ: ਸਕੱਤਰ ਸਿੰਘ, ਸ੍ਰ: ਜਗਜੀਤ ਸਿੰਘ, ਸ੍ਰ: ਕੁਲਵਿੰਦਰ ਸਿੰਘ ‘ਰਮਦਾਸ’ ਤੇ ਸ੍ਰ: ਗੁਰਮੀਤ ਸਿੰਘ ਮੀਤ ਸਕੱਤਰ, ਸ੍ਰ: ਸੁਲੱਖਣ ਸਿੰਘ ਮੈਨੇਜਰ, ਸ੍ਰ: ਇੰਦਰ ਮੋਹਣ ਸਿੰਘ ‘ਅਨਜਾਣ’ ਇਚਾਰਜ ਪਬਲੀਸਿਟੀ, ਸ੍ਰ: ਜਤਿੰਦਰ ਸਿੰਘ ਵਧੀਕ ਮੈਨੇਜਰ, ਸ੍ਰ: ਲਖਬੀਰ ਸਿੰਘ ਮੀਤ ਮੈਨੇਜਰ, ਸ੍ਰ: ਕੁਲਦੀਪ ਸਿੰਘ ਰੋਡੇ ਇੰਚਾਰਜ ਫਲਾਇੰਗ, ਸ੍ਰ: ਜਸਵਿੰਦਰ ਸਿੰਘ ਦੀਪ ਇੰਚਾਰਜ, ਸ੍ਰ: ਜਸਵਿੰਦਰ ਸਿੰਘ ਚੀਫ਼ ਗੁਰਦੁਆਰਾ ਇੰਸਪੈਕਟਰ, ਸ੍ਰ: ਸਤਨਾਮ ਸਿੰਘ ਇੰਚਾਰਜ, ਸ੍ਰ: ਜਤਿੰਦਰਪਾਲ ਸਿੰਘ, ਸ੍ਰ: ਸਤਨਾਮ ਸਿੰਘ, ਸ੍ਰ: ਬਲਦੇਵ ਸਿੰਘ, ਸ੍ਰ: ਹਰਚਰਨ ਸਿੰਘ, ਸ੍ਰ: ਗੁਰਪ੍ਰੀਤ ਸਿੰਘ, ਸ੍ਰ: ਨਰਿੰਦਰ ਸਿੰਘ ਤੇ ਸ੍ਰ: ਹਰਜਿੰਦਰ ਸਿੰਘ ਸੁਪਰਵਾਈਜ਼ਰ ਆਦਿ ਹਾਜ਼ਰ ਸਨ।