ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ॥ ੧॥ ਸੋਮਵਾਰ, ੯ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੧ ਅਪ੍ਰੈਲ, ੨੦੨੫ (ਅੰਗ: ੬੧੯)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਭਾਈ ਲੌਂਗੋਵਾਲ ਨੇ ਪਹਿਲੀ ਬੱਸ ਖ਼ਾਲਸਾਈ ਜਾਹੋ-ਜਲਾਲ ਨਾਲ ਕੀਤੀ ਰਵਾਨਾ

ਅੰਮ੍ਰਿਤਸਰ 9 ਜੁਲਾਈ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਵੇਕਲੀ ਪਹਿਲ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਲਈ ਸੰਗਤਾਂ ਨੂੰ ਮੁਫ਼ਤ ਬੱਸਾਂ ਦੀ ਸਹੂਲਤ ਮੁਹੱਈਆ ਕਰਨ ਦੇ ਕਾਰਜ ਦੀ ਆਰੰਭਤਾ ਕੀਤੀ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਪੰਜ ਵਿਸ਼ੇਸ਼ ਬੱਸਾਂ ਤਿਆਰ ਕਰਵਾਈਆਂ ਗਈਆਂ ਹਨ, ਜਿਨ੍ਹਾਂ ’ਚੋਂ ਇੱਕ ਬੱਸ ਨੂੰ ਅੱਜ ਸਥਾਨਕ ਭਾਈ ਗੁਰਦਾਸ ਹਾਲ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਖ਼ਾਲਸਾਈ ਜਾਹੋ-ਜਲਾਲ ਨਾਲ ਰਵਾਨਾ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਇਸ਼ਨਾਨ ਕਰਨ ਦੀ ਭਾਵਨਾ ਹਰੇਕ ਦੇ ਮਨ ਵਿਚ ਹੁੰਦੀ ਹੈ, ਪ੍ਰੰਤੂ ਕੁਝ ਸੰਗਤਾਂ ਆਰਥਕ ਮਜ਼ੂਬਰੀਆਂ ਕਾਰਨ ਇਸ ਪਾਵਨ ਅਸਥਾਨ ਦੇ ਦਰਸ਼ਨ ਤੋਂ ਵਾਂਝੀਆਂ ਰਹਿ ਜਾਂਦੀਆਂ ਹਨ। ਉਨ੍ਹਾਂ ਦੀ ਸਹੂਲਤ ਲਈ ਮੁਫ਼ਤ ਬੱਸਾਂ ਦੀ ਸੁਵਿਧਾ ਦਾ ਸ਼੍ਰੋਮਣੀ ਕਮੇਟੀ ਵੱਲੋਂ ਫੈਸਲਾ ਲਿਆ ਗਿਆ ਸੀ ਜਿਸ ਅਨੁਸਾਰ ਪੰਜ ਵਿਸ਼ੇਸ਼ ਬੱਸਾਂ ਦੀ ਖ਼ਰੀਦ ਕੀਤੀ ਗਈ ਹੈ, ਜੋ ਵੱਖ-ਵੱਖ ਇਲਾਕਿਆਂ ਤੋਂ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੈ ਕੇ ਆਉਣਗੀਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੀ ਸਹੂਲਤ ਲਈ ਅਜਿਹੇ ਉਪਰਾਲੇ ਲਗਾਤਾਰ ਜਾਰੀ ਰਹਿਣਗੇ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਸ. ਅਮਰਜੀਤ ਸਿੰਘ ਬੰਡਾਲਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਹਰਜਾਪ ਸਿੰਘ ਸੁਲਤਾਨਵਿੰਡ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਜਗਜੀਤ ਸਿੰਘ ਜੱਗੀ, ਸ. ਬਿਜੈ ਸਿੰਘ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਸਤਿੰਦਰ ਸਿੰਘ, ਸ. ਸਕੱਤਰ ਸਿੰਘ, ਸ. ਕਰਮਬੀਰ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਗੁਰਬਚਨ ਸਿੰਘ ਲੇਹਲ, ਸ. ਨਿਸ਼ਾਨ ਸਿੰਘ, ਸ. ਭੁਪਿੰਦਰ ਸਿੰਘ, ਮੈਨੇਜਰ ਸ. ਮੁਖਤਾਰ ਸਿੰਘ, ਸ. ਰਘਬੀਰ ਸਿੰਘ ਮੰਡ, ਸ. ਮਨਜਿੰਦਰ ਸਿੰਘ ਮੰਡ, ਸ. ਦਰਸ਼ਨ ਸਿੰਘ ਪੀ.ਏ., ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਲਖਬੀਰ ਸਿੰਘ, ਸ. ਸੁਖਰਾਜ ਸਿੰਘ, ਸ. ਹਰਪ੍ਰੀਤ ਸਿੰਘ, ਸ. ਬਘੇਲ ਸਿੰਘ, ਸ. ਲਖਵਿੰਦਰ ਸਿੰਘ ਬੱਦੋਵਾਲ, ਸ. ਗੁਰਾ ਸਿੰਘ, ਸ. ਇਕਬਾਲ ਸਿੰਘ ਮੁਖੀ, ਸਮੇਤ ਹੋਰ ਮੌਜੂਦ ਸਨ।