ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਐਤਵਾਰ, ੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੦ ਅਪ੍ਰੈਲ, ੨੦੨੫ (ਅੰਗ: ੬੬੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 26 ਨਵੰਬਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾ ਮੁਕਤ ਹੋਏ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਸਨਮਾਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ ਵਿਖੇ ਇਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵ-ਨਿਯੁਕਤ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣੇ ਵਾਲੇ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਕਸ਼ਮੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ, ਦਲ ਬਾਬਾ ਬਿਧੀਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾਦਲ ਦੇ ਮੁਖੀ ਬਾਬਾ ਗੱਜਣ ਸਿੰਘ ਸਮੇਤ ਵੱਖ-ਵੱਖ ਜਥੇਬੰਦੀਆਂ, ਸੰਪਰਦਾਵਾਂ ਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦੇ ਹਾਜ਼ਰ ਸਨ, ਜਿਨ੍ਹਾਂ ਨੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਸਨਮਾਨਿਤ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖ ਕੌਮ ਦਾ ਕੇਂਦਰੀ ਧਾਰਮਿਕ ਅਸਥਾਨ ਹੈ, ਜਿਥੇ ਮੁੱਖ ਗ੍ਰੰਥੀ ਵਜੋਂ ਸੇਵਾ ਦਾ ਸੁਭਾਗ ਮਿਲਣਾ ਗੁਰੂ ਸਾਹਿਬ ਦੀ ਵੱਡੀ ਬਖਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਇਸ ਅਹਿਮ ਸੇਵਾ ਨੂੰ ਕਰੀਬ ਦਸ ਸਾਲ ਗੁਰੂ ਸਾਹਿਬ ਦੀ ਭੈਅ-ਭਾਵਨੀ ਵਿਚ ਰਹਿ ਕੇ ਨਿਭਾਇਆ। ਉਨ੍ਹਾਂ ਕਿਹਾ ਕਿ ਗਿਆਨੀ ਜਗਤਾਰ ਸਿੰਘ ਦੀਆਂ ਸੇਵਾਵਾਂ ਦੀ ਅੰਤ੍ਰਿੰਗ ਕਮੇਟੀ ਵੱਲੋਂ ਵੀ ਸ਼ਲਾਘਾ ਕੀਤੀ ਗਈ ਹੈ ਅਤੇ ਇਸ ਦੇ ਮੱਦੇਨਜ਼ਰ ਭਵਿੱਖ ਵਿਚ ਇਨ੍ਹਾਂ ਪਾਸੋਂ ਧਰਮ ਪ੍ਰਚਾਰ ਦੇ ਖੇਤਰ ਅੰਦਰ ਸੇਵਾਵਾਂ ਲਈਆਂ ਜਾਣਗੀਆਂ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ, ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ, ਦਲ ਬਾਬਾ ਬਿਧੀਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਗਿਆਨੀ ਰਣਜੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦਿੱਲੀ ਨੇ ਵੀ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੱਲੋਂ ਕੀਤੀਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸੰਬੋਧਨ ਕਰਨ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵ-ਨਿਯੁਕਤ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਵੀ ਵਧਾਈ ਦਿੱਤੀ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਰਾਜਦੀਪ ਸਿੰਘ, ਗਿਆਨੀ ਸੁਲਤਾਨ ਸਿੰਘ, ਗਿਆਨੀ ਬਲਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿ: ਗੁਰਮੁਖ ਸਿੰਘ, ਗਿ: ਮਲਕੀਤ ਸਿੰਘ, ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਹੈੱਡ ਗ੍ਰੰਥੀ ਗਿ: ਕਸ਼ਮੀਰ ਸਿੰਘ, ਬਾਬਾ ਗੱਜਣ ਸਿੰਘ ਤਰਨਾਦਲ ਬਾਬਾ ਬਕਾਲਾ, ਬਾਬਾ ਸੁਖਮਿੰਦਰ ਸਿੰਘ ਭੂਰੀਵਾਲੇ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ, ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਵੱਲੋਂ ਸ. ਦਿਲਜੀਤ ਸਿੰਘ ਬੇਦੀ ਤੇ ਬਾਬਾ ਭਗਤ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗਿ: ਜਸਵੰਤ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਕੁਲਵੰਤ ਸਿੰਘ ਮੰਨਣ, ਸ. ਅਮਰਜੀਤ ਸਿੰਘ ਬੰਡਾਲਾ, ਸ. ਰਣਜੀਤ ਸਿੰਘ ਕਾਹਲੋਂ, ਬਾਬਾ ਹਰੀ ਸਿੰਘ ਨਾਨਕਸਰ ਕਲੇਰਾਂ, ਬਾਬਾ ਹਰਦੀਪ ਸਿੰਘ, ਸ਼੍ਰੋਮਣੀ ਕਮੇਟੀ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਲਖਬੀਰ ਸਿੰਘ, ਸ. ਗੁਰਚਰਨ ਸਿੰਘ ਕੁਹਾਲਾ, ਸ. ਪਰਮਜੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਇੰਚਾਰਜ ਸ. ਸ਼ਾਹਬਾਜ ਸਿੰਘ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਸੁਖਰਾਜ ਸਿੰਘ, ਸ. ਹਰਪ੍ਰੀਤ ਸਿੰਘ, ਸ. ਬਘੇਲ ਸਿੰਘ, ਸ. ਸਤਨਾਮ ਸਿੰਘ, ਸ. ਅਮਰਬੀਰ ਸਿੰਘ ਢੋਟ, ਸਾਬਕਾ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਹੈੱਡ ਪ੍ਰਚਾਰਕ ਗਿਆਨੀ ਜਸਵਿੰਦਰ ਸਿੰਘ ਸ਼ਹੂਰ, ਗਿ: ਸਰਬਜੀਤ ਸਿੰਘ ਢੋਟੀਆਂ, ਗਿ: ਜਗਦੇਵ ਸਿੰਘ ਅਤੇ ਵੱਖ-ਵੱਖ ਸੰਪਰਦਾਵਾਂ, ਜਥੇਬੰਦੀਆਂ ਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦੇ ਹਾਜ਼ਰ ਸਨ।