ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਵੀਰਵਾਰ, ੧੯ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੧ ਮਈ, ੨੦੨੫ (ਅੰਗ: ੬੯੨)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।


ਅੰਮ੍ਰਿਤਸਰ, ੧੨ ਅਕਤੂਬਰ (         )- ਮਨੁੱਖਤਾ ਦੇ ਅਧਿਆਤਮਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਤੋਂ ਸੰਗਤਾਂ ਸ਼ਰਧਾ ਭਾਵਨਾ ਨਾਲ ਪੁੱਜਦੀਆਂ ਹਨ ਅਤੇ ਸਮੇਂ ਸਮੇਂ ‘ਤੇ ਆਪਣੀ ਯਥਾਸ਼ਕਤ ਅਨੁਸਾਰ ਭੇਟਾਵਾਂ ਗੁਰੂ ਚਰਨਾਂ ਵਿਚ ਅਰਪਣ ਕਰਦੀਆਂ ਹਨ। ਇਸੇ ਤਹਿਤ ਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਦਰ ਦੇ ਸ਼ਰਧਾਲੂ ਬੀਬੀ ਸੁਰਜੀਤ ਕੌਰ ਅਰੋੜਾ ਨੇ ਸ੍ਰੀ ਗੁਰੂ ਰਾਮਦਾਸ ਜੀ ਪ੍ਰਕਾਸ਼ ਪੁਰਬ ਸਮੇਂ ਬਾਰ੍ਹਾਂ ਸੋ ਬਾਰ੍ਹਾਂ ਗ੍ਰਾਮ ਸੋਨੇ ਦਾ ਹਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭੇਟ ਕਰਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਹਾਰ ਦੀ ਕੀਮਤ ਲਗਭਗ ੪੧ ਲੱਖ ਰੁਪਏ ਹੈ। ਇਸ ਮੌਕੇ ਬੀਬੀ ਸੁਰਜੀਤ ਕੌਰ ਨੇ ਕਿਹਾ ਕਿ ਇਸ ਪਾਵਨ ਅਸਥਾਨ ਦੀ ਸੋਭਾ ਤੇ ਮਹੱਤਤਾ ਬਹੁਤ ਵੱਡੀ ਹੈ ਅਤੇ ਇਥੋਂ ਸਮੁੱਚੀ ਮਾਨਵਤਾ ਨੂੰ ਅਨੰਤ ਖੁਸ਼ੀਆਂ ਪ੍ਰਾਪਤ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਮਿਹਰ ਸਦਕਾ ਅਸੀਂ ਬਹੁਤ ਕੁਝ ਹਾਸਲ ਕੀਤਾ ਹੈ ਅਤੇ ਉਨ੍ਹਾਂ ਦਾ ਸ਼ੁਕਰਾਨਾ ਕਰਨ ਲਈ ਅਸੀਂ ਇਥੇ ਪੁੱਜੇ ਹਾਂ।
ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾ ਵੀ ਬੀਬੀ ਜੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੇ ਛੱਬੇ, ਝਾਲਰਾਂ, ਦਰਸ਼ਨੀ ਡਿਊੜੀ ਦੇ ਧੰਨ ਧੰਨ ਰਾਮਦਾਸ ਗੁਰ ਜਿਨਿ ਸਿਰਿਆ ਤਿਨਿ ਸਵਾਰਿਆ, ਡਿਠੇ ਸਭੇ ਥਾਵ ਨਹੀ ਤੁਧੁ ਸੇਵਿਆ’ ਸੁਨਹਿਰੀ ਪੱਤਰਿਆਂ ਉਪਰ ਉਕਰੀਆਂ ਪੰਕਤੀਆਂ ਵੀ ਗੁਰੂ ਘਰ ਵਿਚ ਭੇਟ ਕੀਤੀਆਂ ਹਨ। ਇਸ ਤੋਂ ਇਲਾਵਾ ਹੁਕਮਨਾਮਾ ਵਾਲਾ ਬੋਰਡ ਚਾਂਦੀ ‘ਚ ਬਣਾਇਆ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਬੀਬੀ ਸੁਰਜੀਤ ਕੌਰ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕੀਤਾ। ਇਸ ਮੌਕੇ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਸਕੱਤਰ ਡਾ. ਰੂਪ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਐਡੀਸ਼ਨਲ ਮੈਨੇਜਰ ਸ. ਰਾਜਿੰਦਰ ਸਿੰਘ ਅਟਾਰੀ ਅਤੇ ਬੀਬੀ ਰਮਨਦੀਪ ਕੌਰ ਆਦਿ ਹਾਜ਼ਰ ਸਨ।