ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਸ਼ਨਿਚਰਵਾਰ, ੧੪ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੬ ਅਪ੍ਰੈਲ, ੨੦੨੫ (ਅੰਗ: ੬੩੮)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ ੧੧ ਜਨਵਰੀ ( )-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਕੈਲੈਫੋਰਨੀਆ ਦੇ ਸ਼ਹਿਰ ਐਲਕ ਗਰੋਵ ਸਿਟੀ ਦੇ ਕਮਿਸ਼ਨਰ ਤੇ ਡੈਮੋਕਰੇਟ ਪਾਰਟੀ ਦੇ ਡੈਲੀਗੇਟ ਅਤੇ ਪੰਜਾਬ ਮੇਲ ਯੂ.ਐਸ.ਏ. ਦੇ ਮੁੱਖ ਸੰਪਾਦਕ ਸ. ਗੁਰਜਤਿੰਦਰ ਸਿੰਘ ਰੰਧਾਵਾ ਅਤੇ ਰਿਚਮੰਡਹਿਲ ਨਿਊਯਾਰਕ ਪੁਲਿਸ ਕਮਿਊਨਟੀ ਦੇ ਉਪ ਪ੍ਰਧਾਨ ਸ. ਰਣਜੀਤ ਸਿੰਘ ਸੰਯੋਗਲਾ ਨਤਮਸਤਕ ਹੋਏ। ਇਸ ਮੌਕੇ ਸ. ਰੰਧਾਵਾ ਦੀ ਮਾਤਾ ਬੀਬੀ ਸਤਵੰਤ ਕੌਰ ਅਤੇ ਧਰਮ ਪਤਨੀ ਬੀਬੀ ਨਿਰਮਲਜੀਤ ਕੌਰ ਵੀ ਉਨ੍ਹਾਂ ਨਾਲ ਸਨ।
ਇਸ ਮੌਕੇ ਸ. ਗੁਰਜਤਿੰਦਰ ਸਿੰਘ ਨੇ ਕਿਹਾ ਕਿ ਸਾਡਾ ਵਿਦੇਸ਼ ਵਿਚ ਬੈਠਿਆਂ ਦਾ ਚਿਤ ਪੰਜਾਬ ਵਿਚ ਹੀ ਹੁੰਦਾ ਹੈ। ਹਰ ਵੇਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਦੀ ਲੋਚਾ ਹੁੰਦੀ ਹੈ। ਅੱਜ ਸਾਡੇ ਵੱਡੇ ਭਾਗ ਹਨ ਕਿ ਦਰਸ਼ਨ ਕਰਨ ਦਾ ਮੌਕਾ ਨਸੀਬ ਹੋਇਆ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਦਾ ਕੇਂਦਰੀ ਅਸਥਾਨ ਹੈ ਜਿਸਦੇ ਦਰਸ਼ਨ ਕਰਨ ਲਈ ਲਾਲਸਾ ਹਰ ਸਿੱਖ ਦੇ ਮਨ ਅੰਦਰ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਕੇ ਉਨ੍ਹਾਂ ਨੂੰ ਆਤਮਿਕ ਸਕੂਨ ਪ੍ਰਾਪਤ ਹੋਇਆ ਹੈ। ਯਾਦ ਰਹੇ ਕਿ ਸ. ਰੰਧਾਵਾ ਪੰਜਾਬ ‘ਚ ਰਹਿਣ ਸਮੇਂ ਵੀ ਪੱਤਰਕਾਰਤਾ ਨਾਲ ਜੁੜੇ ਰਹੇ ਹਨ ਅਤੇ ਹੁਣ ਵੀ ਉਹ ਅਮਰੀਕਾ ਵਿਚ ਆਪਣਾ ਅਖਬਾਰ ਚਲਾ ਰਹੇ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਡਾ. ਪਰਮਜੀਤ ਸਿੰਘ ਸਰੋਆ ਤੇ ਸ. ਬਿਜੈ ਸਿੰਘ ਨੇ ਸਨਮਾਨਿਤ ਕੀਤਾ। ਇਸ ਮੌਕੇ ਸ. ਗੁਰਜਤਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਪ੍ਰਬੰਧਕਾਂ ਦਾ ਧੰਨਵਾਦ ਕੀਤਾ।