ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਸ਼ਨਿਚਰਵਾਰ, ੧੪ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੬ ਅਪ੍ਰੈਲ, ੨੦੨੫ (ਅੰਗ: ੬੩੮)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸੰਗਤਾਂ ਸ਼ੋਸ਼ਲ ਮੀਡੀਆ ‘ਤੇ ਚੱਲ ਰਹੀਆਂ ਅਫਵਾਹਾਂ ਤੋਂ ਸੁਚੇਤ ਰਹਿਣ

ਅੰਮ੍ਰਿਤਸਰ 25 ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸ਼ੋਸ਼ਲ ਮੀਡੀਆ ‘ਤੇ ਚੱਲ ਰਹੀਆਂ ਉਨ੍ਹਾਂ ਅਫਵਾਹਾਂ ਦਾ ਖੰਡਨ ਕੀਤਾ ਹੈ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ‘ਤੇ ਲੱਗੇ ਸੋਨੇ ਨੂੰ ਪੁਰਾਣਾ ਹੋਣ ਕਾਰਨ ਬਦਲਣ ਦੀ ਗੱਲ ਆਖੀ ਜਾ ਰਹੀ ਹੈ। ਜਾਰੀ ਇਕ ਬਿਆਨ ਵਿਚ ਡਾ. ਰੂਪ ਸਿੰਘ ਨੇ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੋਨੇ ਨੂੰ ਨਾ ਤਾਂ ਬਦਲਿਆ ਜਾ ਰਿਹਾ ਹੈ ਅਤੇ ਨਾ ਹੀ ਇਸ ਨੂੰ ਬਦਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਦੀ ਸਾਂਭ-ਸੰਭਾਲ ਅਤੇ ਸਾਫ-ਸਫਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਮੇਂ-ਸਮੇਂ ਸੇਵਾ ਕਰਵਾਈ ਜਾਂਦੀ ਹੈ। ਡਾ. ਰੂਪ ਸਿੰਘ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੋਨੇ ਦੀ ਧੁਆਈ ਦੀ ਸੇਵਾ ਭਾਈ ਮਹਿੰਦਰ ਸਿੰਘ ਮੁਖੀ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਇੰਗਲੈਂਡ ਵੱਲੋਂ ਕੁਦਰਤੀ ਢੰਗ ਨਾਲ ਕੀਤੀ ਜਾਂਦੀ ਹੈ, ਜਿਸ ਨਾਲ ਸੋਨੇ ਦੀ ਚਮਕ ਅਤੇ ਸੁੰਦਰਤਾ ਬਰਕਰਾਰ ਹੈ। ਉਨ੍ਹਾਂ ਕਿਹਾ ਕਿ ਸ਼ੋਸ਼ਲ ਮੀਡੀਆ ‘ਤੇ ਬਿਨਾਂ ਕਿਸੇ ਪ੍ਰਮਾਣਕਤਾ ਦੇ ਜਾਣ-ਬੁਝ ਕੇ ਅਫਵਾਹਾਂ ਫੈਲਾਈਆਂ ਜਾਂਦੀਆਂ ਹਨ, ਜਿਨ੍ਹਾਂ ਤੋਂ ਸੰਗਤਾਂ ਸੁਚੇਤ ਰਹਿਣ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਅੰਤ੍ਰਿੰਗ ਕਮੇਟੀ ਦੇ ਫੈਸਲੇ ਅਨੁਸਾਰ ਕੇਵਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਘੰਟਾ ਘਰ ਬਾਹੀ ਵਾਲੇ ਪ੍ਰਵੇਸ਼ ਦੁਆਰ ਦੀ ਡਿਓੜੀ ਉਪਰ ਬਣੇ ਗੁੰਬਦਾਂ ‘ਤੇ ਸੋਨਾ ਲਗਾਉਣ ਦੀ ਕਾਰਸੇਵਾ ਹੀ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਸੌਂਪੀ ਗਈ ਹੈ।