** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **
ਅੰਮ੍ਰਿਤਸਰ, 10 ਸਤੰਬਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਗੁਰੂ ਘਰ ਦੇ ਸ਼ਰਧਾਲੂ ਸ. ਤਰਲੋਚਨ ਸਿੰਘ ਖ਼ਾਲਸਾ ਵੱਲੋਂ ਸੋਨੇ ਦਾ ਸੁੰਦਰ ਚੌਰ ਸਾਹਿਬ ਭੇਟਾ ਕੀਤਾ ਗਿਆ ਹੈ। ਉਨ੍ਹਾਂ ਪਾਸੋਂ ਕਰੀਬ 250 ਗ੍ਰਾਮ ਸੋਨੇ ਤੋਂ ਬਣਿਆ ਇਹ ਚੌਰ ਸਾਹਿਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪ੍ਰਾਪਤ ਕੀਤਾ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਗੁਰੂ ਨਗਰੀ ਦੇ ਸ਼ਰਧਾਲੂ ਸਿੱਖ ਸ. ਤਰਲੋਚਨ ਸਿੰਘ ਖ਼ਾਲਸਾ ਵੱਲੋਂ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭੇਟਾ ਕੀਤਾ ਗਿਆ ਚੌਰ ਸਾਹਿਬ ਬੇਸ਼ਕੀਮਤੀ ਹੈ ਅਤੇ ਇਸ ’ਤੇ ਸੁੰਦਰ ਮੀਨਾਕਾਰੀ ਵੀ ਕੀਤੀ ਹੋਈ ਹੈ। ਉਨ੍ਹਾਂ ਦੱਸਿਆ ਕਿ ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ ਸਮੇਂ-ਸਮੇਂ ’ਤੇ ਸ਼ਰਧਾ ਤੇ ਸਤਿਕਾਰ ਨਾਲ ਭੇਟਾਵਾਂ ਅਰਪਤ ਕੀਤੀਆਂ ਜਾਂਦੀਆਂ ਹਨ।
ਇਸ ਮੌਕੇ ਸ. ਤਰਲੋਚਨ ਸਿੰਘ ਖ਼ਾਲਸਾ ਨੇ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕੀਤਾ।  ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ. ਤਰਲੋਚਨ ਸਿੰਘ ਖ਼ਾਲਸਾ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਭਾਈ ਸਵਿੰਦਰਪਾਲ ਸਿੰਘ, ਸ. ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਸ੍ਰੀ ਕੇ.ਕੇ. ਸ਼ਰਮਾ ਦਿੱਲੀ ਸਮੇਤ ਹੋਰ ਮੌਜੂਦ ਸਨ।