ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, 26 ਦਸੰਬਰ- ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁਸਲਿਮ ਫੈਡਰੇਸ਼ਨ ਆਫ ਅਮਰੀਕਾ ਦੇ ਮੈਂਬਰਾਂ ਦਾ ਵਫਦ ਨਤਮਸਤਕ ਹੋਣ ਲਈ ਪੁੱਜਾ। ਵਫਦ ਵਿਚ ਪ੍ਰਧਾਨ ਡਾ. ਏ.ਐਸ. ਨਕਾਦਾ, ਮੈਂਬਰ ਡਾ. ਅਸਲਮ ਅਬਦੁੱਲਾ, ਡਾ. ਰਜੀਆ, ਸ੍ਰੀ ਸੀਰਜ ਠਾਕੋਰ, ਸ੍ਰੀ ਆਯੂਬ ਖਾਨ, ਸ੍ਰੀ ਖੁਤਬਉਦੀਨ, ਡਾ. ਇਕਬਾਲ ਅਹਿਮਦ ਸ਼ਾਮਲ ਸਨ। ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਹੁਤ ਹੀ ਸਹਿਜਤਾ ਨਾਲ ਦਰਸ਼ਨ-ਦੀਦਾਰੇ ਕੀਤੇ ਅਤੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਵਫਦ ਦੇ ਮੈਂਬਰਾਂ ਨੇ ਸਮੁੱਚੀ ਸਿੱਖ ਕੌਮ ਵੱਲੋਂ ਵਿਸ਼ਵ ਦੇ ਵੱਖ-ਵੱਖ ਦੇਸ਼ਾਂ, ਥਾਵਾਂ ਵਿਖੇ ਕੀਤੇ ਜਾ ਰਹੇ ਮਨੁੱਖਤਾ ਦੀ ਭਲਾਈ ਦੇ ਕਾਰਜਾਂ ਲਈ ਧੰਨਵਾਦ ਕੀਤਾ। ਉਹ ਸਿੱਖਾਂ ਵੱਲੋਂ ਲੋੜਵੰਦਾਂ ਤਕ ਲੰਗਰ ਪਹੁੰਚਾਏ ਜਾਣ ਤੋਂ ਬਹੁਤ ਪ੍ਰਭਾਵਿਤ ਹੋਏ ਅਤੇ ਉਨ੍ਹਾਂ ਸਮੁੱਚੀ ਸਿੱਖ ਕੌਮ ਪ੍ਰਤੀ ਸਤਿਕਾਰ ਪ੍ਰਗਟ ਕੀਤਾ।
ਵਫਦ ਦੇ ਮੈਂਬਰਾਂ ਵੱਲੋਂ ਸਿੱਖ ਧਰਮ ਪ੍ਰਤੀ ਡੂੰਘੀ ਦਿਲਚਸਪੀ ਦਿਖਾਉਂਦਿਆਂ ਸਿੱਖੀ ਸਿਧਾਂਤਾਂ ਦੀ ਅਮੀਰੀ ਬਾਰੇ ਕਈ ਗੱਲਾਂ ਪੁੱਛੀਆਂ ਗਈਆਂ ਜਿਨ੍ਹਾਂ ਬਾਰੇ ਡਾ. ਰੂਪ ਸਿੰਘ ਤੇ ਸ. ਦਿਲਜੀਤ ਸਿੰਘ ਬੇਦੀ ਵੱਲੋਂ ਬੜੇ ਹੀ ਸਰਲ ਤੇ ਵਿਸਥਾਰਤ ਢੰਗ ਨਾਲ ਦੱਸਿਆ ਗਿਆ। ਇਸ ਮੌਕੇ ਮੁਸਲਿਮ ਵਫਦ ਦੇ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਅਤੇ ਸਮੂਹ ਸਿੱਖ ਸੰਗਤਾਂ ਵੱਲੋਂ ਵੱਖ-ਵੱਖ ਸਮੇਂ ਆਈਆਂ ਕੁਦਰਤੀ ਆਫਤਾਂ ਦੌਰਾਨ ਮਨੁੱਖਤਾ ਲਈ ਲੰਗਰ, ਦਵਾਈਆਂ ਆਦਿ ਦੇ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੂਰੇ ਵਿਸ਼ਵ ਵਿਚ ਸਿੱਖ ਕੌਮ ਲੋੜਵੰਦਾਂ ਦੀ ਮਦਦ ਕਰਨ ਲਈ ਜਾਣੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਿਵੇਂ ਸਿੱਖਾਂ ਨੇ ਸੀਰੀਆ ਦੇਸ਼ ਅਤੇ ਰੋਹਿੰਗਿਆਂ ਦੇ ਮੁਸਲਮਾਨ ਲੋਕਾਂ ਦੀ ਮਦਦ ਕੀਤੀ ਉਸ ਲਈ ਵੀ ਮੁਸਲਿਮ ਫੈਡਰੇਸ਼ਨ ਸਮੁੱਚੇ ਮੁਸਲਮਾਨ ਭਾਈਚਾਰੇ ਵੱਲੋਂ ਸਿੱਖਾਂ ਦੀ ਤਹਿ ਦਿਲੋਂ ਧੰਨਵਾਦ ਕਰਦੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਦਫਤਰ ਵਿਖੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ, ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਸਕੱਤਰ ਸ. ਦਿਲਜੀਤ ਸਿੰਘ ‘ਬੇਦੀ’ ਵੱਲੋਂ ਮੁਸਲਿਮ ਵਫਦ ਨੂੰ ਸ੍ਰੀ ਦਰਬਾਰ ਸਾਹਿਬ ਅਤੇ ਸਿੱਖ ਧਰਮ ਨਾਲ ਸਬੰਧਤ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਗਿਆ।