ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135
 
ਅੰਮ੍ਰਿਤਸਰ, 5 ਅਗਸਤ-
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਦੀਆਂ ਸੰਗਤਾਂ ਦੇ ਹੱਥ ਸੈਨੀਟਾਈਜ਼ ਕਰਨ ਲਈ ਚੰਡੀਗੜ੍ਹ ਦੇ ਜੈਨ ਇੰਟਰਪ੍ਰਾਈਜਜ਼ ਵੱਲੋਂ ਤਿੰਨ ਸਵੈਚਾਲਤ ਸੈਨੀਟਾਈਜ਼ਰ ਮਸ਼ੀਨਾਂ ਭੇਟ ਕੀਤੀਆਂ ਗਈਆਂ ਹਨ। ਜੈਨ ਇੰਟਰਪ੍ਰਾਈਜਜ਼ ਵੱਲੋਂ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜੇ ਸ੍ਰੀ ਪੁਸ਼ਪਿੰਦਰ ਕੁਮਾਰ ਜੈਨ, ਸ. ਹਰਦੀਪ ਸਿੰਘ ਅਤੇ ਸ੍ਰੀ ਅੰਕਿਤ ਜੈਨ ਨੇ ਇਹ ਮਸ਼ੀਨਾਂ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਸੌਂਪੀਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਭੁਪਿੰਦਰ ਸਿੰਘ ਅਸੰਧ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਖਵਰਸ਼ ਸਿੰਘ ਪੰਨੂ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਉਨ੍ਹਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਸਕੱਤਰ ਸਿੰਘ, ਸ. ਸਿਮਰਜੀਤ ਸਿੰਘ ਕੰਗ, ਸ. ਗੁਰਮੀਤ ਸਿੰਘ ਬੁੱਟਰ,  ਸੁਪ੍ਰਿੰਟੈਂਡੈਂਟ ਪ੍ਰਚਾਰ ਸ. ਪਲਵਿੰਦਰ ਸਿੰਘ ਚਿੱਟਾ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਭਾਈ ਬਲਦੇਵ ਸਿੰਘ ਓਗਰਾ ਆਦਿ ਮੌਜੂਦ ਸਨ।