ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ
ਸੁੰਦਰ ਜਲੌ ਅਤੇ ਫੁੱਲਾਂ ਦੀ ਸਜਾਵਟ ਬਣੀ ਖਿੱਚ ਦਾ ਕੇਂਦਰ

ਇਸੇ ਦੌਰਾਨ ਨਗਰ ਕੀਰਤਨ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਬੈਠ ਚੌਰ ਸਾਹਿਬ ਦੀ ਸੇਵਾ ਵੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੱਲੋਂ ਕੀਤੀ ਗਈ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ ਅਤੇ ਨਗਰ ਕੀਰਤਨ ਸਮੇਂ ਸਿੱਖ ਨੌਜੁਆਨਾਂ ਨੇ ਗਤਕਾ ਪ੍ਰਦਰਸ਼ਨ ਵੀ ਕੀਤਾ। ਨਗਰ ਕੀਰਤਨ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਅਮਰਜੀਤ ਸਿੰਘ ਭਲਾਈਪੁਰ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਬਲਦੇਵ ਸਿੰਘ ਚੂੰਘਾਂ, ਸ. ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਅਜਾਇਬ ਸਿੰਘ ਅਭਿਆਸੀ, ਸ. ਭਗਵੰਤ ਸਿੰਘ ਸਿਆਲਕਾ, ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱੱਲ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਸੁਲੱਖਣ ਸਿੰਘ ਭੰਗਾਲੀ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਗੁਰਬਚਨ ਸਿੰਘ ਲੇਹਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਚੀਮਾ, ਫੈਡਰੇਸ਼ਨ ਆਗੂ ਸ. ਅਮਰਬੀਰ ਸਿੰਘ ਢੋਟ, ਬਾਬਾ ਸਤਨਾਮ ਸਿੰਘ, ਬਾਬਾ ਸੁੱਚਾ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਸੁਖਰਾਜ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਹਰਪ੍ਰੀਤ ਸਿੰਘ, ਸ. ਪਰਮਜੀਤ ਸਿੰਘ, ਸ. ਨਰਿੰਦਰ ਸਿੰਘ ਆਦਿ ਸ਼ਾਮਲ ਸਨ।
ਸੁੰਦਰ ਜਲੌ ਅਤੇ ਫੁੱਲਾਂ ਦੀ ਸਜਾਵਟ

ਭਾਈ ਲੌਂਗੋਵਾਲ ਵੱਲੋਂ ਪਹਿਲੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਮੁੱਚੇ ਵਿਸ਼ਵ ਵਿਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿਚ ਭਾਈ ਲੌਂਗੋਵਾਲ ਨੇ ਆਖਿਆ ਕਿ ਇਹ ਦਿਹਾੜਾ ਸਿੱਖ ਜਗਤ ਵਾਸਤੇ ਅਹਿਮ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਦੇ ਉਹ ਪਾਵਨ ਧਾਰਮਿਕ ਗ੍ਰੰਥ ਹਨ ਜੋ ਮਨੁੱਖ ਦੀ ਹਰ ਪੱਖ ਤੋਂ ਅਗਵਾਈ ਕਰਦੇ ਹਨ। ਗੁਰਬਾਣੀ ਅੰਦਰ ਮਨੁੱਖ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਮੌਜੂਦ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰਬਾਣੀ ਦੇ ਮੁੱਲਵਾਨ ਉਪਦੇਸ਼ਾਂ ’ਤੇ ਚੱਲ ਕੇ ਜੀਵਨ ਸਫ਼ਲਾ ਬਣਾਉਣ।