ਅੰਮ੍ਰਿਤਸਰ 13 ਜੂਨ ( ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ. ਅਮਰਜੀਤ ਸਿੰਘ ਇੰਚਾਰਜ ਰਿਕਾਰਡ ਬ੍ਰਾਂਚ ਧਰਮ ਪ੍ਰਚਾਰ ਕਮੇਟੀ ਨੂੰ ਉਨ੍ਹਾਂ ਦੀਆਂ ਚੰਗੀਆਂ ਸੇਵਾਵਾਂ ਬਦਲੇ ਪਦ ਉੱਨਤ ਕਰਕੇ ਮੀਤ ਸਕੱਤਰ ਧਰਮ ਪ੍ਰਚਾਰ ਕਮੇਟੀ ਲਗਾਇਆ ਹੈ।
ਇਸ ਮੌਕੇ ਡਾ. ਰੂਪ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ, ਸ. ਹਰਭਜਨ ਸਿੰਘ ਮਨਾਵਾਂ ਤੇ ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਪਰਮਜੀਤ ਸਿੰਘ ਮੁੰਡਾਪਿੰਡ ਨਿਜੀ ਸਹਾਇਕ, ਸ. ਸੰਤੋਖ ਸਿੰਘ, ਸ. ਜਗਜੀਤ ਸਿੰਘ, ਸ. ਕੁਲਵਿੰਦਰ ਸਿੰਘ ਤੇ ਸ. ਤਰਵਿੰਦਰ ਸਿੰਘ ਮੀਤ ਸਕੱਤਰ, ਸ. ਦਰਸ਼ਨ ਸਿੰਘ ਮੀਤ ਮੈਨੇਜਰ, ਸ. ਸਤਨਾਮ ਸਿੰਘ ਅਤੇ ਸ. ਪਲਵਿੰਦਰ ਸਿੰਘ ਇੰਚਾਰਜ ਆਦਿ ਹਾਜ਼ਰ ਸਨ।