ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਪਟਿਆਲਾ, 9 ਫਰਵਰੀ – ਸਵਰਗੀ ਡਾ. ਗੁਰਚਰਨ ਸਿੰਘ ਸਪੁੱਤਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਛੋਟੇ ਭਰਾ ਸ. ਅਮਰੀਕ ਸਿੰਘ ਬਡੂੰਗਰ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਸਮਾਗਮ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਾਡਲ ਟਾਊਨ ਵਿਖੇ ਹੋਇਆ। ਇਸ ਮੌਕੇ ਭਾਈ ਸੁਰਿੰਦਰਪਾਲ ਸਿੰਘ ਦੇ ਰਾਗੀ ਜਥੇ ਨੇ ਵੈਰਾਗਮਈ ਕੀਰਤਨ ਕੀਤਾ ਅਤੇ ਅਰਦਾਸ ਗਿਆਨੀ ਪਰਨਾਮ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਨੇ ਕੀਤੀ। ਗਿਆਨੀ ਪਰਨਾਮ ਸਿੰਘ ਨੇ ਹਾਜ਼ਰ ਸੰਗਤ ਨੂੰ ਗੁਰੂ ਲੜ੍ਹ ਲੱਗ ਕੇ ਆਪਣਾ ਜੀਵਨ ਸਫਲਾ ਕਰਨ ਦੀ ਪ੍ਰੇਰਨਾ ਕੀਤੀ। ਇਸ ਮੌਕੇ ਉਨ੍ਹਾਂ ਦੇ ਵੱਡੇ ਸਪੁੱਤਰ ਸ. ਸਰਬਜੀਤ ਸਿੰਘ ਨੂੰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ ਨੇ ਦਸਤਾਰ ਤੇ ਸਿਰੋਪਾਓ ਭੇਟ ਕੀਤੇ। ਪਰਿਵਾਰ ਵੱਲੋਂ ਸ. ਹਰਦਿਆਲ ਸਿੰਘ ਬਡੂੰਗਰ ਨੇ ਆਈਆਂ ਹੋਈਆਂ ਪ੍ਰਮੁੱਖ ਸ਼ਖ਼ਸੀਅਤਾਂ ਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਦੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਅੰਤ੍ਰਿੰਗ ਮੈਂਬਰ ਸ. ਨਿਰਮਲ ਸਿੰਘ ਹਰਿਆਓ, ਸ. ਜੈਪਾਲ ਸਿੰਘ ਮੰਡੀਆਂ, ਸ. ਗੁਰਮੇਲ ਸਿੰਘ ਸੰਗਤਪੁਰਾ, ਸੀਨੀਅਰ ਅਕਾਲੀ ਆਗੂ ਸ. ਸੁਰਜੀਤ ਸਿੰਘ ਰੱਖੜਾ ਤੇ ਸ. ਦੀਦਾਰ ਸਿੰਘ ਭੱਟੀ, ਮੈਂਬਰ ਸ਼੍ਰੋਮਣੀ ਕਮੇਟੀ ਸ. ਕਰਨੈਲ ਸਿੰਘ ਪੰਜੋਲੀ, ਸ. ਹਰਭਜਨ ਸਿੰਘ ਮਸਾਣਾ ਤੇ ਸ. ਸਤਵਿੰਦਰ ਸਿੰਘ ਟੌਹੜਾ, ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਸ. ਨਿਰਮਲ ਸਿੰਘ ਭਰੋ, ਗੁਰਮੇਲ ਸਿੰਘ ਸੰਗੋਵਾਲ, ਸ. ਬਲਵੰਤ ਸਿੰਘ ਰਾਮਗੜ੍ਹ, ਸ. ਰਘਬੀਰ ਸਿੰਘ ਸਹਾਰਨ ਮਾਜ਼ਰਾ, ਮੈਂਬਰ ਧਰਮ ਪ੍ਰਚਾਰ ਕਮੇਟੀ ਸ. ਮਨਜੀਤ ਸਿੰਘ ਬੱਪੀਆਣਾ ਤੇ ਸ. ਤੇਜਿੰਦਰਪਾਲ ਸਿੰਘ ਢਿੱਲੋਂ, ਸ. ਬਲਵਿੰਦਰ ਸਿੰਘ ਬਰਸਟ ਚੇਅਰਮੈਨ, ਸ. ਇੰਦਰਮੋਹਨ ਸਿੰਘ ਬਜਾਜ ਸਾਬਕਾ ਚੇਅਰਮੈਨ, ਸ. ਅਮਰਿੰਦਰ ਸਿੰਘ ਲਿਬੜਾ, ਸ. ਅਮਰਿੰਦਰ ਸਿੰਘ ਬਜਾਜ ਮੇਅਰ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਅਵਤਾਰ ਸਿੰਘ, ਐਡੀ. ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਡਾ. ਪਰਮਜੀਤ ਸਿੰਘ ਸਰੋਆ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਤੇ ਸ. ਸਿਮਰਜੀਤ ਸਿੰਘ ਕੰਗ, ਸ. ਪਰਨਾਮ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਦੂਖ ਨਿਵਾਰਨ ਸਾਹਿਬ, ਸਾਬਕਾ ਸਕੱਤਰ ਸ਼੍ਰੋਮਣੀ ਕਮੇਟੀ ਸ. ਦਲਮੇਘ ਸਿੰਘ ਖੱਟੜਾ, ਡਾ. ਬਲਕਾਰ ਸਿੰਘ ਡਾਇਰੈਕਟਰ ਟੌਹੜਾ ਇੰਸਟੀਚਿਊਟ, ਸ. ਜੋਗਿੰਦਰ ਸਿੰਘ ਅਦਲੀਵਾਲ ਸਕੱਤਰ ਗੁਰੂ ਰਾਮਦਾਸ ਮੈਡੀਕਲ ਕਾਲਜ, ਡਾ. ਏ.ਪੀ. ਸਿੰਘ, ਸ. ਕੁਲਵੰਤ ਸਿੰਘ ਦੇਦ ਵੀ.ਸੀ. ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇਸਿਜ਼ ਅੰਮ੍ਰਿਤਸਰ, ਡਾ. ਬਲਜੀਤ ਸਿੰਘ, ਡਾ. ਕਵੀਪਾਲ ਸਿੰਘ, ਸ. ਸਵਰਨ ਸਿੰਘ ਚਨਾਰਥਲ, ਪਿੰ੍ਰ. ਜਤਿੰਦਰ ਸਿੰਘ ਸਿੱਧੂ ਮਾਤਾ ਗੁਜਰੀ ਕਾਲਜ ਸ੍ਰੀ ਫਤਿਹਗੜ੍ਹ ਸਾਹਿਬ, ਪ੍ਰਿੰ. ਪ੍ਰੀਤਮਹਿੰਦਰ ਸਿੰਘ ਗੜ੍ਹਸ਼ੰਕਰ, ਡਾ. ਗੀਤਾ ਸ਼ਰਮਾ, ਡਾ. ਧਰਮਿੰਦਰ ਸਿੰਘ ਉੱਭਾ ਡਾਇਰੈਕਟਰ ਐਜੂਕੇਸ਼ਨ ਸ਼੍ਰੋਮਣੀ ਕਮੇਟੀ, ਡਾ. ਗੁਰਨੇਕ ਸਿੰਘ, ਸ. ਪ੍ਰਿਤਪਾਲ ਸਿੰਘ ਰਜਿਸਟਰਾਰ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਮੈਡਮ ਵੰਦਨਾ ਡਿਪਟੀ ਡਾਇਰੈਕਟਰ ਸਿੱਖਿਆ ਸ਼੍ਰੋਮਣੀ ਕਮੇਟੀ, ਬਾਬਾ ਮੱਖਣ ਸਿੰਘ ਕਾਰ ਸੇਵਾ ਵਾਲੇ, ਸ. ਸ਼ਮਸ਼ੇਰ ਸਿੰਘ ਬਡੂੰਗਰ, ਸ. ਬਲਬੀਰ ਸਿੰਘ ਬਡੂੰਗਰ, ਇੰਸਪੈਕਟਰ ਸ. ਹਰਦੀਪ ਸਿੰਘ ਬਡੂੰਗਰ, ਸ. ਭਗਵੰਤ ਸਿੰਘ ਮੈਨੇਜਰ ਦੂਖ ਨਿਵਾਰਨ ਸਾਹਿਬ ਅਤੇ ਸ. ਮੁਖਤਿਆਰ ਸਿੰਘ ਮੈਨੇਜਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਆਦਿ ਹਾਜ਼ਰ ਸਨ।