** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **

unnamed-1

ਅੰਮ੍ਰਿਤਸਰ 1 ਨਵੰਬਰ (      ) ਸ. ਕ੍ਰਿਪਾਲ ਸਿੰਘ ਪਾਲੀ ਸਹਾਇਕ ਅਕਾਊਂਟੈਂਟ ਧਰਮ ਪ੍ਰਚਾਰ ਕਮੇਟੀ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।  

ਇਸ ਮੌਕੇ ਸ. ਦਿਲਜੀਤ ਸਿੰਘ ਬੇਦੀ ਨੇ ਬੋਲਦਿਆਂ ਕਿਹਾ ਕਿ ਸ. ਕ੍ਰਿਪਾਲ ਸਿੰਘ ਪਾਲੀ ਸਹਾਇਕ ਅਕਾਊਂਟੈਂਟ ੩੫ ਸਾਲ ਗੁਰੂ-ਘਰ ਦੀ ਸੇਵਾ ਕਰਨ ਉਪਰੰਤ ਅੱਜ ਸੇਵਾ-ਮੁਕਤ ਹੋ ਗਏ ਹਨ।ਉਨ੍ਹਾਂ ਕਿਹਾ ਕਿ ਸ. ਕ੍ਰਿਪਾਲ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਮਿਲੀ ਹਰ ਸੇਵਾ ਨੂੰ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਇਆ ਹੈ।ਉਨ੍ਹਾਂ ਕਿਹਾ ਕਿ ਸ. ਕ੍ਰਿਪਾਲ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੀ ਬਖਸ਼ਿਸ਼ ਸਦਕਾ ਬੇਦਾਗ ਸੇਵਾ ਨਿਭਾਈ ਹੈ।ਉਨ੍ਹਾਂ ਕਿਹਾ ਕਿ ਅਰਦਾਸ ਹੈ ਸਤਿਗੁਰੂ ਇਨ੍ਹਾਂ ਨੂੰ ਚੜ੍ਹਦੀ ਕਲਾ ‘ਚ ਰੱਖਣ, ਤੰਦਰੁਸਤੀ ਬਖ਼ਸ਼ਣ ਤੇ ਇਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗੇ ਰਹਿਣ।ਸ. ਕ੍ਰਿਪਾਲ ਸਿੰਘ ਨੂੰ ਸੇਵਾ-ਮੁਕਤ ਹੋਣ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਸ੍ਰੀ ਸਾਹਿਬ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸ. ਤਰਵਿੰਦਰ ਸਿੰਘ ਮੀਤ ਸਕੱਤਰ, ਸ. ਜਸਵਿੰਦਰ ਸਿੰਘ ਚੀਫ ਅਕਾਊਂਟੈਂਟ ਧਰਮ ਪ੍ਰਚਾਰ ਕਮੇਟੀ, ਸ. ਇੰਦਰਪਾਲ ਸਿੰਘ ਚੀਫ ਅਕਾਊਂਟੈਂਟ ਸ਼੍ਰੋਮਣੀ ਕਮੇਟੀ, ਬੀਬੀ ਸੁਖਵਿੰਦਰ ਕੌਰ ਅਕਾਊਂਟੈਂਟ ਤੇ ਸ. ਪਲਵਿੰਦਰ ਸਿੰਘ ਚਿੱਟਾ ਇੰਚਾਰਜ  ਆਦਿ ਹਾਜ਼ਰ ਸਨ।