** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **

DPC_0246 copy
ਅੰਮ੍ਰਿਤਸਰ 7 ਅਗਸਤ (        ) ਜਥੇਦਾਰ ਸੁਜਾਨ ਸਿੰਘ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਦੇ ਛੋਟੇ ਭਰਾ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਸ. ਹਰਭਜਨ ਸਿੰਘ ਮਨਾਵਾਂ ਦੇ ਪਿਤਾ ਸ. ਖਜ਼ਾਨ ਸਿੰਘ (੭੮) ਦੀ ਅੰਤਿਮ ਅਰਦਾਸ ਖਾਲਸਾ ਦਰਬਾਰ ਪਿੰਡ ਭੂਰਾ ਕੋਹਨਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ।ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਵੈਰਾਗਮਈ ਬਾਣੀ ਦਾ ਕੀਰਤਨ ਕੀਤਾ।ਅਰਦਾਸ ਭਾਈ ਕੁਲਵਿੰਦਰ ਸਿੰਘ ਨੇ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਸਾਬਕਾ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।
          ਸੰਗਤਾਂ ਨੂੰ ਸੰਬੋਧਨ ਕਰਦਿਆ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪ੍ਰਮਾਤਮਾ ਆਪ ਹਰ ਪ੍ਰਾਣੀ ਦੀ ਆਯੂ ਨਿਰਧਾਰਤ ਕਰਕੇ ਭੇਜਦਾ ਹੈ। ਸਮਾਜ ਵਿਚ ਮਨੁੱਖ ਵੱਲੋਂ ਕੀਤੇ ਚੰਗੇ ਕਾਰਜਾਂ ਨੂੰ ਹਮੇਸ਼ਾ ਸ਼ਾਦ ਕੀਤਾ ਜਾਂਦਾ ਹੈ। ਸ. ਖਜਾਨ ਸਿੰਘ ਮਨਾਵਾਂ ਵੱਲੋਂ ਕੀਤੇ ਕਾਰਜਾਂ ਨੂੰ ਸਾਕ ਸਨੇਹੀ ਤੇ ਸਮਾਜ ਕਦਰ ਦੀ ਨਜ਼ਰ ਨਾਲ ਵੇਖਦਾ ਰਹੇਗਾ। ਸ. ਰਜਿੰਦਰ ਸਿੰਘ ਮਹਿਤਾ, ਸ. ਗੁਰਬਚਨ ਸਿੰਘ ਕਰਮੂੰਵਾਲ ਅੰਤ੍ਰਿੰਗ ਕਮੇਟੀ ਮੈਂਬਰ, ਭਾਈ ਮਨਜੀਤ ਸਿੰਘ ਤੇ ਸ. ਅਮਰਜੀਤ ਸਿੰਘ ਚਾਵਲਾ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਸ. ਵਿਰਸਾ ਸਿੰਘ ਵਲਟੋਹਾ ਸੰਸਦੀ ਸਕੱਤਰ ਨੇ ਵੀ ਸ. ਖਜ਼ਾਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ।
  ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿਹਤ ਠੀਕ ਨਾ ਹੋਣ ਕਰਕੇ ਅਰਦਾਸ ਸਮਾਗਮ ਵਿੱਚ ਨਾ ਪਹੁੰਚ ਸਕੇ। ਉਨ੍ਹਾਂ ਵੱਲੋਂ ਸ. ਪਰਮਜੀਤ ਸਿੰਘ ਮੁੰਡਾਪਿੰਡ ਨਿਜੀ ਸਹਾਇਕ ਰਾਹੀਂ ਸ਼ੋਕ ਸੰਦੇਸ਼ ਭੇਜਿਆ ਗਿਆ।ਇਸ ਸਮੇਂ ਡਾ. ਰੂਪ ਸਿੰਘ ਸਕੱਤਰ ਨੇ ਪਰਿਵਾਰ ਵੱਲੋਂ ਆਈਆਂ ਸਖਸ਼ੀਅਤਾਂ ਦਾ ਧੰਨਵਾਦ ਕੀਤਾ।
ਇਸ ਸਮੇਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਐਡਵੋਕੇਟ ਸ. ਭਗਵੰਤ ਸਿੰਘ ਸਿਆਲਕਾ, ਸ. ਅਮਰਜੀਤ ਸਿੰਘ ਭਲਾਈਪੁਰ ਤੇ ਸ. ਅਮਰੀਕ ਸਿੰਘ ਵਿਛੋਆ ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਰਤਨ ਸਿੰਘ ਜਫਰਵਾਲ ਮੈਂਬਰ ਧਰਮ ਪ੍ਰਚਾਰ ਕਮੇਟੀ, ਸ. ਮਨਜੀਤ ਸਿੰਘ ਸਕੱਤਰ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ ਬਿਧੀ ਚੰਦ ਸੰਪ੍ਰਦਾ ਵੱਲੋਂ ਬਾਬਾ ਨਿਹਾਲ ਸਿੰਘ, ਬਾਬਾ ਸੁਬੇਗ ਸਿੰਘ, ਬਾਬਾ ਛਿੰਦਾ ਸਿੰਘ, ਬਾਬਾ ਗਿਆਨ ਸਿੰਘ, ਬਾਬਾ ਸੋਹਣ ਸਿੰਘ, ਬਾਬਾ ਸੁਖਵੰਤ ਸਿੰਘ ਜਲਾਲਾਬਾਦ, ਭਾਈ ਨਿਰਮਲ ਸਿੰਘ ਹੈਡ ਗ੍ਰੰਥੀ ਤਰਨ ਤਾਰਨ, ਭਾਈ ਨਿਸ਼ਾਨ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ, ਸ. ਮਹਿੰਦਰ ਸਿੰਘ ਆਹਲੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਕੇਵਲ ਸਿੰਘ, ਸ. ਬਿਜੈ ਸਿੰਘ ਤੇ          ਸ. ਸੁਖਦੇਵ ਸਿੰਘ ਵਧੀਕ ਸਕੱਤਰ, ਸ. ਸੁਲੱਖਣ ਸਿੰਘ ਮੈਨੇਜਰ ਤੇ ਸ. ਰਘਬੀਰ ਸਿੰਘ ਮੰਡ ਮੈਨੇਜਰ ਲੰਗਰ ਗੁਰੂ ਰਾਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਮੈਂਬਰ ਜਗਜੀਤ ਸਿੰਘ ਭੁੱਲਰ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸ. ਬਲਵਿੰਦਰ ਸਿੰਘ ਝਬਾਲ, ਸ. ਰਾਜ ਸਿੰਘ ਗਿੱਲ, ਸ. ਸੁਖਵਿੰਦਰ ਸਿੰਘ ਸਿੱਧੂ, ਸ. ਸਵਿੰਦਰ ਸਿੰਘ ਦੋਬਲੀਆ ਅਤੇ ਜਥੇ. ਸਤਨਾਮ ਸਿੰਘ ਮਨਾਵਾਂ, ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ, ਸ. ਮਨਜੀਤ ਸਿੰਘ ਤਰਨ ਤਾਰਨੀ ਤੋਂ ਇਲਾਵਾ ਰਿਸ਼ਤੇਦਾਰ ਅਤੇ ਸੰਗਤਾਂ ਹਾਜ਼ਰ ਸਨ।