ਅੰਮ੍ਰਿਤਸਰ 1 ਅਕਤੂਬਰ ( ) ਸ. ਜਗਤਾਰ ਸਿੰਘ ਗੁਰਦੁਆਰਾ ਇੰਸਪੈਕਟਰ ਤੇ ਸ. ਸਤਨਾਮ ਸਿੰਘ ਤੇੜਾ ਨਿਗਰਾਨ ਲੰਗਰ ਸ੍ਰੀ ਗੁਰੂ ਰਾਮਦਾਸ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।
ਇਸ ਮੌਕੇ ਸ. ਮਨਜੀਤ ਸਿੰਘ ਸਕੱਤਰ ਨੇ ਕਿਹਾ ਕਿ ਸ. ਜਗਤਾਰ ਸਿੰਘ ਗੁਰਦੁਆਰਾ ਇੰਸਪੈਕਟਰ ੩੦ ਸਾਲ ਤੇ ਸ. ਸਤਨਾਮ ਸਿੰਘ ਤੇੜਾ ੧੫ ਸਾਲ ਗੁਰੂ-ਘਰ ਦੀ ਸੇਵਾ ਕਰਨ ਉਪਰੰਤ ਸੇਵਾ-ਮੁਕਤ ਹੋਏ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਆਪਣੇ ਜਿੰਮੇ ਲੱਗੀ ਸੇਵਾ ਪੂਰੀ ਤਨਦੇਹੀ, ਲਗਨ ਤੇ ਮਿਹਨਤ ਨਾਲ ਨਿਭਾਈ ਹੈ।ਉਨ੍ਹਾਂ ਕਿਹਾ ਕਿ ਸਾਫ-ਸੁਥਰੇ ਅਕਸ ਨਾਲ ਸੇਵਾ-ਮੁਕਤ ਹੋਣਾ ਬੜੀ ਮਾਣ ਵਾਲੀ ਗੱਲ ਹੈ।ਉਨ੍ਹਾਂ ਕਿਹਾ ਕਿ ਅਰਦਾਸ ਹੈ ਕਿ ਸਤਿਗੁਰੂ ਇਨ੍ਹਾਂ ਨੂੰ ਚੜ੍ਹਦੀ ਕਲਾ ‘ਚ ਰੱਖਣ, ਤੰਦਰੁਸਤੀ ਬਖ਼ਸ਼ਣ ਤੇ ਇਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗੇ ਰਹਿਣ।ਸ. ਜਗਤਾਰ ਸਿੰਘ ਤੇ ਸ. ਸਤਨਾਮ ਸਿੰਘ ਨੂੰ ਸੇਵਾ-ਮੁਕਤ ਹੋਣ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ. ਕੇਵਲ ਸਿੰਘ, ਸ. ਪ੍ਰਤਾਪ ਸਿੰਘ ਤੇ ਸ. ਬਿਜੈ ਸਿੰਘ ਵਧੀਕ ਸਕੱਤਰ, ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਰਘਬੀਰ ਸਿੰਘ ਮੰਡ ਮੈਨੇਜਰ ਲੰਗਰ ਸ੍ਰੀ ਗੁਰੂ ਰਾਮਦਾਸ, ਸ. ਹਰਜੀਤ ਸਿੰਘ ਲਾਲੂਘੁੰਮਣ ਤੇ ਸ. ਜਸਵਿੰਦਰ ਸਿੰਘ ਦੀਨਪੁਰ ਮੀਤ ਸਕੱਤਰ, ਸ. ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਸ. ਜਸਵਿੰਦਰ ਸਿੰਘ ਦੀਪ ਤੇ ਸ. ਬਲਵਿੰਦਰ ਸਿੰਘ ਖੈਰਾਬਾਦ ਇੰਚਾਰਜ ਅਤੇ ਸ. ਗੁਰਿੰਦਰ ਸਿੰਘ ਪੀ ਏ ਆਦਿ ਹਾਜ਼ਰ ਸਨ।