ਅੰਮ੍ਰਿਤਸਰ 11 ਅਪ੍ਰੈਲ ( ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ. ਜਤਿੰਦਰ ਸਿੰਘ ਵਧੀਕ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਉਨ੍ਹਾਂ ਦੀਆਂ ਚੰਗੀਆਂ ਸੇਵਾਵਾਂ ਬਦਲੇ ਪਦ ਉੱਨਤ ਕਰਕੇ ਮੈਨੇਜਰ ਸ੍ਰੀ ਗੁਰੂ ਰਾਮਦਾਸ ਲੰਗਰ ਲਗਾਇਆ ਹੈ। ਜ਼ਿਕਰਯੋਗ ਹੈ ਕਿ ਸ. ਜਤਿੰਦਰ ਸਿੰਘ ਦੀ 30 ਅਪ੍ਰੈਲ ਨੂੰ ਰੀਟਾਇਰਮੈਂਟ ਹੈ ਅਤੇ ਉਨ੍ਹਾਂ ਨੂੰ ਰੀਟਾਇਰਮੈਂਟ ਤੋਂ ਕੁਝ ਦਿਨ ਪਹਿਲਾਂ ਪ੍ਰਧਾਨ ਸਾਹਿਬ ਵੱਲੋਂ ਸਨਮਾਨਯੋਗ ਪਦ ‘ਤੇ ਨਿਯੁਕਤ ਕੀਤਾ ਗਿਆ ਹੈ।
ਇਸ ਮੌਕੇ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਸ. ਰਣਜੀਤ ਸਿੰਘ ਵਧੀਕ ਸਕੱਤਰ, ਸ.ਸਤਿੰਦਰ ਸਿੰਘ ਨਿੱਜੀ ਸਹਾਇਕ, ਸ. ਸੁਲੱਖਣ ਸਿੰਘ ਮੈਨੇਜਰ, ਸ. ਸਕੱਤਰ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ ਤੇ ਸ. ਹਰਿੰਦਰਪਾਲ ਸਿੰਘ ਮੀਤ ਸਕੱਤਰ, ਸ. ਹਰਜਿੰਦਰ ਸਿੰਘ ਤੇ ਸ. ਭੁਪਿੰਦਰ ਸਿੰਘ ਐਡੀਸ਼ਨਲ ਮੈਨੇਜਰ ਤੇ ਸ. ਨਿਰਵੈਲ ਸਿੰਘ ਇੰਚਾਰਜ ਆਦਿ ਹਾਜ਼ਰ ਸਨ।