ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

30-07-2016-1
ਅੰਮ੍ਰਿਤਸਰ ੩੦ ਜੁਲਾਈ (      ) ਸ. ਜੈਦੀਪ ਸਿੰਘ ਗੁਰਦੁਆਰਾ ਇੰਸਪੈਕਟਰ-੮੭ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।
ਇਸ ਮੌਕੇ ਸ. ਮਨਜੀਤ ਸਿੰਘ ਸਕੱਤਰ ਨੇ ਕਿਹਾ ਕਿ ਸ. ਜੈਦੀਪ ਸਿੰਘ ਗੁਰਦੁਆਰਾ ਇੰਸਪੈਕਟਰ ੨੯ ਸਾਲ ਗੁਰੂ-ਘਰ ਦੀ ਸੇਵਾ ਕਰਨ ਉਪਰੰਤ ਅੱਜ ਸੇਵਾ-ਮੁਕਤ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਆਪਣੇ ਜਿੰਮੇ ਲੱਗੀ ਸੇਵਾ ਪੂਰੀ ਤਨਦੇਹੀ, ਲਗਨ ਤੇ ਮਿਹਨਤ ਨਾਲ ਨਿਭਾਈ ਹੈ।ਉਨ੍ਹਾਂ ਕਿਹਾ ਕਿ ਸਾਫ-ਸੁਥਰੇ ਅਕਸ ਨਾਲ ਸੇਵਾ-ਮੁਕਤ ਹੋਣਾ ਬੜੀ ਮਾਣ ਵਾਲੀ ਗੱਲ ਹੈ।ਉਨ੍ਹਾਂ ਕਿਹਾ ਕਿ ਅਰਦਾਸ ਹੈ ਕਿ ਸਤਿਗੁਰੂ ਇਨ੍ਹਾਂ ਨੂੰ ਚੜ੍ਹਦੀ ਕਲਾ ‘ਚ ਰੱਖਣ, ਤੰਦਰੁਸਤੀ ਬਖ਼ਸ਼ਣ ਤੇ ਇਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗੇ ਰਹਿਣ।ਸ. ਜੈਦੀਪ ਸਿੰਘ ਨੂੰ ਸ. ਮਨਜੀਤ ਸਿੰਘ ਸਕੱਤਰ, ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਸ. ਕੇਵਲ ਸਿੰਘ ਵਧੀਕ ਸਕੱਤਰ ਨੇ ਸੇਵਾ-ਮੁਕਤ ਹੋਣ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਤਸਵੀਰ, ਸ੍ਰੀ ਸਾਹਿਬ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ. ਸੰਤੋਖ ਸਿੰਘ, ਸ. ਜਸਵਿੰਦਰ ਸਿੰਘ ਦੀਨਪੁਰ, ਸ. ਹਰਿੰਦਰਪਾਲ ਸਿੰਘ ਤੇ ਸ. ਕੁਲਵਿੰਦਰ ਸਿੰਘ ‘ਰਮਦਾਸ’ ਮੀਤ ਸਕੱਤਰ, ਸ. ਹਰਜਿੰਦਰ ਸਿੰਘ ਤੇ ਸ. ਨਿਸ਼ਾਨ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਸ. ਰਘਬੀਰ ਸਿੰਘ ਮੰਡ ਮੈਨੇਜਰ ਲੰਗਰ ਸ੍ਰੀ ਗੁਰੂ ਰਾਮਦਾਸ, ਸ. ਤੇਜਿੰਦਰ ਸਿੰਘ ਪੱਡਾ ਇੰਚਾਰਜ, ਸ. ਜੱਸਾ ਸਿੰਘ ਚੀਫ ਇੰਸਪੈਕਟਰ, ਸ. ਤਜਿੰਦਰ ਸਿੰਘ ਐਡੀਸ਼ਨਲ ਚੀਫ, ਸ. ਸਰਬਜੀਤ ਸਿੰਘ, ਸ. ਰੇਸ਼ਮ ਸਿੰਘ ਰੱਤੋਕੇ, ਸ. ਰਣਜੀਤ ਸਿੰਘ ਭੋਮਾ, ਸ. ਬਲਰਾਜ ਸਿੰਘ ਲਾਲਪੁਰਾ, ਸ. ਸੂਰਤ ਸਿੰਘ, ਸ. ਗੁਰਦਿਆਲ ਸਿੰਘ ਧਾਰੋਵਾਲੀ, ਸ. ਧਰਮ ਸਿੰਘ, ਸ. ਅਮਰਜੀਤ ਸਿੰਘ, ਸ. ਸੰਤੋਖ ਸਿੰਘ ਤਲਵੰਡੀ, ਸ. ਸੁਖਜਿੰਦਰ ਸਿੰਘ ਭਾਮ, ਸ. ਅਨਵਰਜੀਤ ਸਿੰਘ, ਸ. ਬਲਵਿੰਦਰ ਸਿੰਘ ਸੰਗਤਪੁਰਾ, ਸ. ਸੁਰਜੀਤ ਸਿੰਘ ਰਾਣਾ ਤੇ ਸ. ਰਣਜੀਤ ਸਿੰਘ ਗਾਜ਼ੀਪੁਰ ਗੁਰਦੁਆਰਾ ਇੰਸਪੈਕਟਰ ਆਦਿ ਹਾਜ਼ਰ ਸਨ।