ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

picਅੰਮ੍ਰਿਤਸਰ 30 ਨਵੰਬਰ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਉਨ੍ਹਾਂ ਦੀਆਂ ਚੰਗੀਆਂ ਸੇਵਾਵਾਂ ਬਦਲੇ ਪਦ-ਉੱਨਤ ਕਰਕੇ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਲਗਾਇਆ ਗਿਆ ਹੈ।ਉਨ੍ਹਾਂ ਦੀ ਜਗ੍ਹਾ ਸ. ਸੁਲੱਖਣ ਸਿੰਘ ਭੰਗਾਲੀ ਮੈਨੇਜਰ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮੈਨੇਜਰ ਲਗਾਇਆ ਹੈ।
ਦਫ਼ਤਰ ਸ੍ਰੀ ਦਰਬਾਰ ਸਾਹਿਬ ਵਿਖੇ ਸ. ਹਰਭਜਨ ਸਿੰਘ ਮਨਾਵਾਂ ਤੇ ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ. ਕੁਲਵਿੰਦਰ ਸਿੰਘ ਰਮਦਾਸ ਮੀਤ ਸਕੱਤਰ ਤੇ ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸ. ਪ੍ਰਤਾਪ ਸਿੰਘ ਨੂੰ ਸਿਰੋਪਾਓ, ਲੋਈ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਤੇ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ. ਮਨਜਿੰਦਰ ਸਿੰਘ ਮੰਡ ਮੈਨੇਜਰ, ਸ. ਸੁਖਰਾਜ ਸਿੰਘ, ਸ. ਜਤਿੰਦਰ ਸਿੰਘ ਤੇ ਸ. ਗੁਰਾ ਸਿੰਘ ਵਧੀਕ ਮੈਨੇਜਰ, ਸ.ਲਖਬੀਰ ਸਿੰਘ ਮੀਤ ਮੈਨੇਜਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਟਾਫ਼ ਹਾਜ਼ਰ ਸੀ।