ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਸ਼ੁੱਕਰਵਾਰ, ੧੦ ਜੇਠ (ਸੰਮਤ ੫੫੭ ਨਾਨਕਸ਼ਾਹੀ) ੨੩ ਮਈ, ੨੦੨੫ (ਅੰਗ: ੬੯੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 10 ਅਗਸਤ-
ਬੀਤੇ ਦਿਨੀਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ, ਸਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਕਰਦਿਆਂ ਆਲੂਆਂ ਵਾਲੇ ਉੱਬਲਦੇ ਪਾਣੀ ਦੇ ਕੜਾਹੇ ਵਿੱਚ ਡਿੱਗਣ ਨਾਲ ਝੁਲਸੇ ਸ. ਬਲਬੀਰ ਸਿੰਘ ਵਾਸੀ ਧਾਰੀਵਾਲ ਗੁਰਦਾਸਪੁਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ. ਬਲਬੀਰ ਸਿੰਘ ਪਿਛਲੇ ਲੰਮੇ ਸਮੇਂ ਤੋਂ ਹਫ਼ਤੇ ਵਿੱਚ ਦੋ ਵਾਰ ਸ੍ਰੀ ਹਰਿਮੰਦਰ ਸਾਹਿਬ ਆ ਕੇ ਲੰਗਰ ਵਿੱਚ ਸੇਵਾ ਕਰਦੇ ਸਨ, ਪਰ ਅਚਾਨਕ ਸੇਵਾ ਕਰਦਿਆਂ ਉਨ੍ਹਾਂ ਨਾਲ ਹਾਦਸਾ ਵਾਪਰ ਗਿਆ। ਉਨ੍ਹਾਂ ਨੂੰ ਇਲਾਜ ਲਈ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ, ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਇਲਾਜ ਦੌਰਾਨ ਉਹ ਬੀਤੀ ਰਾਤ ਚਲਾਣਾ ਕਰ ਗਏ। ਐਡੋਵੋਕੇਟ ਧਾਮੀ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।