ਅੰਮ੍ਰਿਤਸਰ 7 ਜੁਲਾਈ ( ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੀ.ਏ ਸ. ਗੁਰਵਿੰਦਰ ਸਿੰਘ ਦੇਵੀਦਾਸਪੁਰਾ ਦੇ ਪਿਤਾ ਸ. ਮਲਜਿੰਦਰ ਸਿੰਘ (65) ਸਾਬਕਾ ਸਰਪੰਚ ਦੇਵੀਦਾਸਪੁਰਾ ਦੀ ਅੰਤਿਮ ਅਰਦਾਸ ਦਾਣਾ ਮੰਡੀ ਜੰਡਿਆਲਾ ਗੁਰੂ ਵਿਖੇ ਹੋਈ।ਭਾਈ ਗੁਰਕੀਰਤ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਵੈਰਾਗਮਈ ਬਾਣੀ ਦਾ ਕੀਰਤਨ ਕੀਤਾ।ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।
ਸੰਗਤਾਂ ਨੂੰ ਸੰਬੋਧਨ ਕਰਦਿਆ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ• ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕਿਹਾ ਕਿ ਸ. ਮਲਜਿੰਦਰ ਸਿੰਘ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੁੜੇ ਹੋਏ ਸਨ।ਉਨ•ਾਂ ਕਿਹਾ ਕਿ ਗੁਰਬਾਣੀ ਨਾਲ ਜੁੜਨ ਵਾਲੇ ਇਨਸਾਨ ਭਾਵੇਂ ਸਰੀਰਕ ਪੱਖੋਂ ਚਲੇ ਜਾਂਦੇ ਹਨ, ਪਰ ਆਪਣੇ ਨੇਕ ਕਾਰਜਾਂ ਕਰਕੇ ਉਹ ਹਮੇਸ਼ਾ ਯਾਦ ਰਹਿੰਦੇ ਹਨ।ਉਨ•ਾਂ ਕਿਹਾ ਕਿ ਪਰਿਵਾਰ ਲਈ ਘਰ ਦੇ ਕਿਸੇ ਵੀ ਮੈਂਬਰ ਦਾ ਵਿਛੋੜਾ ਸਹਿਣਾ ਬਹੁਤ ਔਖਾ ਹੁੰਦਾ ਹੈ, ਪਰ ਸਤਿਗੁਰੂ ਦੇ ਭਾਣੇ ਨੂੰ ਮੰਨਣਾ ਪੈਂਦਾ ਹੈ ਉਸ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ।ਉਨ•ਾਂ ਕਿਹਾ ਕਿ ਅਰਦਾਸ ਹੈ ਕਿ ਸਤਿਗੁਰੂ ਸ. ਮਲਜਿੰਦਰ ਸਿੰਘ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਿੱਛੇ ਪਰਿਵਾਰ ਤੇ ਸਾਕ ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿਹਤ ਠੀਕ ਨਾ ਹੋਣ ਕਰਕੇ ਅਰਦਾਸ ਸਮਾਗਮ ਵਿੱਚ ਨਾ ਪਹੁੰਚ ਸਕੇ।ਉਨ•ਾਂ ਵੱਲੋਂ ਸ. ਪਰਮਜੀਤ ਸਿੰਘ ਮੁੰਡਾਪਿੰਡ ਨਿਜੀ ਸਹਾਇਕ ਨੇ ਸ਼ੋਕ ਸੰਦੇਸ਼ ਪੜਿਆ।ਸ. ਮਲਜਿੰਦਰ ਸਿੰਘ ਦੀ ਅੰਤਿਮ ਅਰਦਾਸ ਵਿੱਚ ਬੀਬੀ ਦਵਿੰਦਰ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਤੇ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਪ੍ਰਿੰਸੀਪਲਾਂ ਵੱਲੋਂ ਆਏ ਸ਼ੋਕ ਸੰਦੇਸ਼ ਵੀ ਪੜੇ ਗਏ।
ਇਸ ਸਮੇਂ ਡਾ. ਰੂਪ ਸਿੰਘ ਸਕੱਤਰ ਨੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਵੱਲੋਂ ਇਸ ਦੁੱਖ ਦੀ ਘੜੀ ਵਿੱਚ ਸ਼ਰੀਕ ਹੁੰਦਿਆਂ ਸਤਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਸ. ਮਲਜਿੰਦਰ ਸਿੰਘ ਦੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਅੰਤਿਮ ਅਰਦਾਸ ਸਮੇਂ ਸ. ਬਲਜੀਤ ਸਿੰਘ ਜਲਾਲਉਸਮਾ ਵਿਧਾਇਕ ਜੰਡਿਆਲਾ ਗੁਰੂ ਤੇ ਮੈਂਬਰ ਸ਼੍ਰੋਮਣੀ ਕਮੇਟੀ ਨੇ ਸ. ਮਲਜਿੰਦਰ ਸਿੰਘ ਦੇ ਪਰਿਵਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਤੇ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।ਸਟੇਜ ਦੀ ਸੇਵਾ ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ ਨੇ ਨਿਭਾਈ।
ਇਸ ਸਮੇਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀਸ਼ਨਲ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਫਤਹਿਗੜ• ਸਾਹਿਬ, ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਹੈਡ ਗ੍ਰੰਥੀ ਗੋਵਿੰਦਵਾਲ ਸਾਹਿਬ, ਸ. ਰਵਿੰਦਰ ਸਿੰਘ ਬ੍ਰਹਮਪੁਰਾ ਵਿਧਾਇਕ ਖਡੂਰ ਸਾਹਿਬ, ਸ. ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਮਨਜੀਤ ਸਿੰਘ, ਸ. ਅਮਰਜੀਤ ਸਿੰਘ ਬੰਡਾਲਾ, ਸ. ਕਸ਼ਮੀਰ ਸਿੰਘ ਬਰਿਆਰ, ਐਡਵੋਕੇਟ ਸ. ਭਗਵੰਤ ਸਿੰਘ ਸਿਆਲਕਾ, ਸ. ਹਰਪਾਲ ਸਿੰਘ ਜੱਲ•ਾ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਸੁਖਹਰਪ੍ਰੀਤ ਸਿੰਘ ਰੋਡੇ, ਸ. ਅਵਤਾਰ ਸਿੰਘ ਰਿਆ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਬਲਦੇਵ ਸਿੰਘ ਕਲਿਆਣ, ਸ. ਸਤਵਿੰਦਰ ਸਿੰਘ ਟੌਹੜਾ, ਸ. ਅਮਰੀਕ ਸਿੰਘ ਵਿਛੋਆ ਤੇ ਸ. ਬਿਕਰਮਜੀਤ ਸਿੰਘ ਕੋਟਲਾ ਮੈਂਬਰ ਸ਼੍ਰੋਮਣੀ ਕਮੇਟੀ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਭਿੰਦਾ ਸਿੰਘ ਆਲਮਗੀਰ, ਡਾ. ਧਰਮਜੀਤ ਸਿੰਘ (ਬਾਬਾ ਅਟੱਲ ਰਾਇ ਸਾਹਿਬ), ਬਾਬਾ ਸੋਹਣ ਸਿੰਘ ਬੀੜ ਬਾਬਾ ਬੁੱਢਾ ਸਾਹਿਬ, ਬਾਬਾ ਜੋਗਿੰਦਰ ਸਿੰਘ ਵੱਲੋਂ ਬਾਬਾ ਸੁਲੱਖਣ ਸਿੰਘ ਠੱਠੀਆਂ ਤੇ ਬਾਬਾ ਹਰੀ ਸਿੰਘ ਈਸਾਪੁਰ, ਸ. ਮਨਜੀਤ ਸਿੰਘ ਸਕੱਤਰ, ਸ. ਹਰਭਜਨ ਸਿੰਘ ਮਨਾਵਾਂ, ਸ. ਮਹਿੰਦਰ ਸਿੰਘ ਆਹਲੀ, ਸ. ਬਿਜੈ ਸਿੰਘ, ਸ. ਕੇਵਲ ਸਿੰਘ ਤੇ ਸ. ਪ੍ਰਤਾਪ ਸਿੰਘ ਵਧੀਕ ਸਕੱਤਰ, ਸ. ਚਾਨਣ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਮੀਤ ਸਿੰਘ ਬੁੱਟਰ ਤੇ ਸ. ਹਰਜੀਤ ਸਿੰਘ ਲਾਲੂਘੁੰਮਣ ਮੀਤ ਸਕੱਤਰ, ਸ. ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਬੀਬੀ ਹਰਜੀਤ ਕੌਰ ਡਿਪਟੀ ਡਾਇਰੈਕਟਰ, ਸ. ਸਤਬੀਰ ਸਿੰਘ ਸਾਬਕਾ ਸਕੱਤਰ, ਡਾ. ਦਲਬੀਰ ਸਿੰਘ ਵੇਰਕਾ ਸਾਬਕਾ ਵਿਧਾਇਕ, ਸ੍ਰੀ ਸੰਨੀ ਸ਼ਰਮਾ ਵਾਇਸ ਪ੍ਰਧਾਨ ਜੰਡਿਆਲਾ ਗੁਰੂ, ਸ. ਮਨਜੀਤ ਸਿੰਘ ਤਰਸਿੱਕਾ ਚੇਅਰਮੈਨ ਮਾਰਕੀਟ ਕਮੇਟੀ, ਸ. ਮਲਕੀਤ ਸਿੰਘ ਏ ਆਰ ਸਾਬਕਾ ਵਿਧਾਇਕ ਜੰਡਿਆਲਾ ਗੁਰੂ, ਸ. ਗੁਰਦਿਆਲ ਸਿੰਘ ਚੇਅਰਮੈਨ, ਸ. ਗੁਰਮੀਤ ਸਿੰਘ ਸਰਪੰਚ ਬੁਤਾਲਾ, ਸ. ਸਕੱਤਰ ਸਿੰਘ ਚੇਅਰਮੈਨ ਦੇਵੀਦਾਸਪੁਰਾ, ਸ. ਮਨਜੀਤ ਸਿੰਘ ਚੇਅਰਮੈਨ, ਸ. ਜਸਵੰਤ ਸਿੰਘ ਗਰੋਵਰ ਮੀਤ ਪ੍ਰਧਾਨ ਜ਼ਿਲ•ਾ ਅੰਮ੍ਰਿਤਸਰ ਦਿਹਾਤੀ ਅਕਾਲੀ ਦਲ ਯੂਥ ਤੇ ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚਾਂ ਤੋਂ ਇਲਾਵਾ ਰਿਸ਼ਤੇਦਾਰ ਅਤੇ ਸੰਗਤਾਂ ਹਾਜ਼ਰ ਸਨ।
ਇਸ ਮੌਕੇ ਸ. ਸੁਲੱਖਣ ਸਿੰਘ, ਸ. ਗੁਰਿੰਦਰ ਸਿੰਘ ਤੇ ਸ. ਰਘਬੀਰ ਸਿੰਘ ਮੈਨੇਜਰ, ਸ. ਰੇਸ਼ਮ ਸਿੰਘ, ਸ. ਮੇਜਰ ਸਿੰਘ, ਸ. ਮੁਖਤਾਰ ਸਿੰਘ, ਸ. ਗੁਰਤਿੰਦਰਪਾਲ ਸਿੰਘ, ਸ. ਰਜਿੰਦਰ ਸਿੰਘ ਰੂਬੀ, ਸ. ਅਰਜਨ ਸਿੰਘ ਤੇ ਸ. ਅਮਰਜੀਤ ਸਿੰਘ ਮੈਨੇਜਰ ਅਤੇ ਸੈਕਸ਼ਨ-85 ਤੇ ਸੈਕਸ਼ਨ-87 ਦੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਵੱਲੋਂ ਸ. ਗੁਰਵਿੰਦਰ ਸਿੰਘ ਨੂੰ ਸਿਰੋਪਾਓ ਤੇ ਦਸਤਾਰਾਂ ਭੇਟ ਕੀਤੀਆਂ ਗਈਆਂ।