ਅੰਮ੍ਰਿਤਸਰ 28 ਫਰਵਰੀ ( ) ਸ. ਰਣਜੀਤ ਸਿੰਘ ਵਧੀਕ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।
ਇਸ ਮੌਕੇ ਡਾ. ਰੂਪ ਸਿੰਘ ਸਕੱਤਰ ਤੇ ਸ. ਸੁਖਦੇਵ ਸਿੰਘ ਭੂਰਾਕੋਹਨਾ ਨਿੱਜੀ ਸਕੱਤਰ ਨੇ ਸਾਂਝੇ ਤੌਰ ‘ਤੇ ਬੋਲਦਿਆਂ ਕਿਹਾ ਕਿ ਸ. ਰਣਜੀਤ ਸਿੰਘ ਵਧੀਕ ਸਕੱਤਰ ੩੬ ਸਾਲ ਗੁਰੂ-ਘਰ ਦੀ ਸੇਵਾ ਕਰਨ ਉਪਰੰਤ ਅੱਜ ਸੇਵਾ-ਮੁਕਤ ਹੋ ਗਏ ਹਨ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਚ ਸੇਵਾ ਮਿਲਣੀ ਤੇ ਉਸ ਨੂੰ ਸਫਲਤਾ ਨਾਲ ਮੁਕੰਮਲ ਕਰਕੇ ਜਾਣਾ ਗੁਰੂ ਦੀ ਕ੍ਰਿਪਾ ਕਰਕੇ ਹੀ ਹੈ।ਉਨ੍ਹਾਂ ਕਿਹਾ ਕਿ ਸ. ਰਣਜੀਤ ਸਿੰਘ ਨੇ ਆਪਣੇ ਜ਼ਿੰਮੇ ਲੱਗੀ ਸੇਵਾ ਨੂੰ ਪੂਰੀ ਲਗਨ, ਮਿਹਨਤ ਤੇ ਇਮਾਨਦਾਰੀ ਨਾਲ ਨਿਭਾਇਆ ਹੈ।ਉਨ੍ਹਾਂ ਕਿਹਾ ਕਿ ਸ. ਰਣਜੀਤ ਸਿੰਘ ਦੀ ਸੰਸਥਾ ਪ੍ਰਤੀ ਸੇਵਾ ਸ਼ਲਾਘਾਯੋਗ ਹੈ ਜਿਨ੍ਹਾਂ ਤੋਂ ਸਾਨੂੰ ਸਾਰਿਆਂ ਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਅਰਦਾਸ ਹੈ ਸਤਿਗੁਰੂ ਇਨ੍ਹਾਂ ਨੂੰ ਚੜ੍ਹਦੀ ਕਲਾ ‘ਚ ਰੱਖਣ, ਤੰਦਰੁਸਤੀ ਬਖ਼ਸ਼ਣ ਤੇ ਇਹ ਸੰਸਥਾ ਨਾਲ ਹਮੇਸ਼ਾ ਜੁੜੇ ਰਹਿਣ।ਸ. ਰਣਜੀਤ ਸਿੰਘ ਨੂੰ ਸੇਵਾ-ਮੁਕਤ ਹੋਣ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਸ੍ਰੀ ਸਾਹਿਬ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਸਮੇਂ ਸ. ਰਣਜੀਤ ਸਿੰਘ ਨੇ ਪ੍ਰਬੰਧਕਾਂ, ਸਕੱਤਰਾਂ ਤੇ ਕਰਮਚਾਰੀਆਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਜਿਨ੍ਹਾਂ ਨੇ ਸਮੇਂ-ਸਮੇਂ ਉਨ੍ਹਾਂ ਨੂੰ ਸਹਿਯੋਗ ਦਿੱਤਾ।ਉਨ੍ਹਾਂ ਕਿਹਾ ਕਿ ਮੈਂ ਸ਼੍ਰੋਮਣੀ ਕਮੇਟੀ ਲਈ ਹਮੇਸ਼ਾ ਕਾਰਜਸ਼ੀਲ ਰਹਾਂਗਾ।
ਇਸ ਮੌਕੇ ਸ. ਬਿਜੈ ਸਿੰਘ ਵਧੀਕ ਸਕੱਤਰ, ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਸਕੱਤਰ ਸਿੰਘ, ਸ. ਜਗਜੀਤ ਸਿੰਘ, ਸ. ਹਰਿੰਦਰਪਾਲ ਸਿੰਘ ਤੇ ਸ. ਜਸਵਿੰਦਰ ਸਿੰਘ ਦੀਨਪੁਰ ਮੀਤ ਸਕੱਤਰ, ਸ. ਗੁਰਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਸ. ਮਨਿੰਦਰ ਮੋਹਣ ਸਿੰਘ ਤੇ ਸ. ਸਤਨਾਮ ਸਿੰਘ ਇੰਚਾਰਜ, ਸ. ਇੰਦਰਪਾਲ ਸਿੰਘ ਚੀਫ ਅਕਾਊਟੈਂਟ, ਸ. ਮੁਖਤਾਰ ਸਿੰਘ ਖਜ਼ਾਨਚੀ, ਸ. ਗੋਪਾਲ ਸਿੰਘ ਤੇ ਮਨਜਿੰਦਰਪਾਲ ਸਿੰਘ ਅਕਾਊਟੈਂਟ ਆਦਿ ਹਾਜ਼ਰ ਸਨ।