ਅੰਮ੍ਰਿਤਸਰ 6 ਅਪ੍ਰੈਲ ( ) ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸ਼ਾਮ ਸਿੰਘ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਹਨ ਉਨ੍ਹਾਂ ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸਮੇਂ ਸ਼ਾਮਲ ਹੋਣ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਾਰ ਮੈਂਬਰੀ ਵਫ਼ਦ ੭ ਅਪ੍ਰੈਲ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ।ਇਹ ਵਫ਼ਦ ੮ ਅਪ੍ਰੈਲ ਨੂੰ ਸ. ਸ਼ਾਮ ਸਿੰਘ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਵੇਗਾ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ. ਸ਼ਾਮ ਸਿੰਘ ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸਮੇਂ ਜਾਣ ਵਾਲੇ ਚਾਰ ਮੈਂਬਰੀ ਵਫ਼ਦ ਵਿੱਚ ਸ. ਨਿਰਮੈਲ ਸਿੰਘ ਜੌਲਾ ਤੇ ਸ. ਮੋਹਣ ਸਿੰਘ ਬੰਗੀ ਅੰਤ੍ਰਿੰਗ ਕਮੇਟੀ ਮੈਂਬਰ, ਡਾ. ਰੂਪ ਸਿੰਘ ਸਕੱਤਰ ਤੇ ਸ. ਰਜਿੰਦਰ ਸਿੰਘ ਰੂਬੀ ਮੈਨੇਜਰ ਗੁਰਦੁਆਰਾ ਸਤਲਾਣੀ ਸਾਹਿਬ ਸ਼ਾਮਲ ਹਨ।