ਅੰਮ੍ਰਿਤਸਰ 31 ਦਸੰਬਰ ( ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮ ਸ. ਸੁਖਚੈਨ ਸਿੰਘ ਸੁਪਰਵਾਈਜ਼ਰ ਨੂੰ ਅੱਜ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।
ਇਸ ਮੌਕੇ ਸ. ਕੇਵਲ ਸਿੰਘ, ਸ. ਰਣਜੀਤ ਸਿੰਘ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾਂ ਵਧੀਕ ਸਕੱਤਰ ਨੇ ਸ. ਸੁਖਚੈਨ ਸਿੰਘ ਦੇ ਕੰਮ ਦੀ ਸ਼ਲਾਘਾ ਕੀਤੀ।ਸ. ਕੇਵਲ ਸਿੰਘ ਵਧੀਕ ਸਕੱਤਰ ਨੇ ਆਪਣੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਸ. ਸੁਖਚੈਨ ਸਿੰਘ ੨੪ ਸਾਲ ਗੁਰੂ-ਘਰ ਦੀ ਸੇਵਾ ਕਰਨ ਉਪਰੰਤ ਅੱਜ ਸੇਵਾ-ਮੁਕਤ ਹੋ ਗਏ ਹਨ।ਉਨ੍ਹਾਂ ਕਿਹਾ ਕਿ ਸ. ਸੁਖਚੈਨ ਸਿੰਘ ਆਗਿਆਕਾਰੀ ਤੇ ਮਿਹਨਤੀ ਇਨਸਾਨ ਹਨ ਜਿਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਿਲੀ ਹਰ ਸੇਵਾ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਹੈ।ਸ. ਸੁਖਚੈਨ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੀ ਬਖਸ਼ਿਸ਼ ਸਦਕਾ ਬੇਦਾਗ ਸੇਵਾ ਨਿਭਾਈ ਹੈ।ਅਰਦਾਸ ਹੈ ਕਿ ਸਤਿਗੁਰੂ ਇਨ੍ਹਾਂ ਨੂੰ ਚੜ੍ਹਦੀ ਕਲਾ ‘ਚ ਰੱਖਣ, ਤੰਦਰੁਸਤੀ ਬਖ਼ਸ਼ਣ ਤੇ ਇਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗੇ ਰਹਿਣ।ਸ. ਸੁਖਚੈਨ ਸਿੰਘ ਨੂੰ ਸੇਵਾ-ਮੁਕਤ ਹੋਣ ਸਮੇਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ, ਸ੍ਰੀ ਸਾਹਿਬ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ. ਮਹਿੰਦਰ ਸਿੰਘ ਆਹਲੀ ਤੇ ਸ. ਪ੍ਰਤਾਪ ਸਿੰਘ ਵਧੀਕ ਸਕੱਤਰ, ਸ. ਰਘਬੀਰ ਸਿੰਘ ਮੰਡ ਮੈਨੇਜਰ ਸ੍ਰੀ ਗੁਰੂ ਰਾਮਦਾਸ ਲੰਗਰ, ਸ. ਸਤਨਾਮ ਸਿੰਘ ਰੰਧਾਵਾ, ਸ. ਬਲਵਿੰਦਰ ਸਿੰਘ ਹੁੰਦਲ, ਸ. ਰਜਵੰਤ ਸਿੰਘ, ਸ. ਗੁਰਦੀਪ ਸਿੰਘ ਮਟੀਆ, ਸ. ਇੰਦਰ ਸਿੰਘ, ਸ. ਗੁਰਪ੍ਰਤਾਪ ਸਿੰਘ, ਸ. ਕੰਵਲਸਿਮਰਨ ਸਿੰਘ, ਸ. ਸ਼ਿਵਰਾਜ ਸਿੰਘ, ਸ. ਰਣਜੀਤ ਸਿੰਘ, ਸ. ਕੁਲਦੀਪ ਸਿੰਘ ਤੇ ਸ. ਗੁਰਮੀਤ ਸਿੰਘ ਸਿੰਘਪੁਰਾ ਸੁਪਰਵਾਈਜ਼ਰ ਖਰੀਦ ਵਿਭਾਗ ਆਦਿ ਹਾਜ਼ਰ ਸਨ।