ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਸ਼ਨਿਚਰਵਾਰ, ੧੪ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੬ ਅਪ੍ਰੈਲ, ੨੦੨੫ (ਅੰਗ: ੬੩੮)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਭਾਈ ਲੌਂਗੋਵਾਲ ਨੇ ਸਿਰੋਪਾਓ ਦੇ ਕੇ ਨਵੀਂ ਜ਼ੁੰਮੇਵਾਰੀ ‘ਤੇ ਕਾਰਜਸ਼ੀਲ ਕੀਤਾ

ਅੰਮ੍ਰਿਤਸਰ ੦੩ ਅਕਤੂਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਐਕਸੀਅਨ ਸ. ਸੁਖਮਿੰਦਰ ਸਿੰਘ ਨੂੰ ਆਪਣਾ ਨਿੱਜੀ ਸਹਾਇਕ ਲਗਾਇਆ ਹੈ। ਉਨ੍ਹਾਂ ਨੂੰ ਇਹ ਜ਼ੁੰਮੇਵਾਰੀ ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ ਦੇ ਸੇਵਾਮੁਕਤ ਹੋਣ ਤੋਂ ਬਾਅਦ ਸੌਂਪੀ ਗਈ ਹੈ। ਸ. ਸੁਖਮਿੰਦਰ ਸਿੰਘ ਨੂੰ ਨਵੇਂ ਅਹੁਦੇ ‘ਤੇ ਅੱਜ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਿਰੋਪਾਓ ਦੇ ਕੇ ਬੈਠਾਇਆ। ਇਸ ਮੌਕੇ ਸ. ਸੁਖਮਿੰਦਰ ਸਿੰਘ ਨੇ ਜਿਥੇ ਨਵੀਂ ਜ਼ੁੰਮੇਵਾਰੀ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ, ਉਥੇ ਹੀ ਵਿਸ਼ਵਾਸ ਪ੍ਰਗਟ ਕਰਨ ਲਈ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਉਹ ਆਪਣੇ ਜ਼ੁੰਮੇ ਲੱਗੀ ਸੇਵਾ ਨੂੰ ਤਨਦੇਹੀ ਨਾਲ ਨਿਭਾਉਣਗੇ। ਸ. ਸੁਖਮਿੰਦਰ ਸਿੰਘ ਨੂੰ ਨਵੇਂ ਪਦ ”ਤੇ ਕਾਰਜਸ਼ੀਲ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰ ਸ. ਹਰਦੇਵ ਸਿੰਘ ਰੋਗਲਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਜਗਜੀਤ ਸਿੰਘ ਜੱਗੀ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ, ਸ. ਅਮਰਜੀਤ ਸਿੰਘ ਲੌਂਗੋਵਾਲ, ਸ. ਪਰਮਦੀਪ ਸਿੰਘ ਇੰਚਾਰਜ, ਸ. ਕਰਨੈਲ ਸਿੰਘ ਨਾਭਾ, ਸ. ਤਰਸੇਮ ਸਿੰਘ ਗੁੱਜਰਾਂ ਤੇ ਹੋਰ ਮੌਜੂਦ ਸਨ।