ਅੰਮ੍ਰਿਤਸਰ 22 ਮਈ ( ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਤੇ ਸਮੁੱਚੇ ਸਟਾਫ ਨੇ ਸ. ਲਖਵਿੰਦਰ ਸਿੰਘ ਬਦੋਵਾਲ ਵਧੀਕ ਮੈਨੇਜਰ ਦੇ ਸਹੁਰਾ ਸ. ਪ੍ਰੀਤਮ ਸਿੰਘ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।
ਉਨ੍ਹਾਂ ਕਿਹਾ ਕਿ ਸ. ਪ੍ਰੀਤਮ ਸਿੰਘ ਗੁਰੂ-ਘਰ ਦੇ ਸ਼ਰਧਾਵਾਨ ਸਿੱਖ ਸਨ ਜਿਨ੍ਹਾਂ ਗੁਰੂ ਨਾਲ ਆਪਣੀ ਪ੍ਰੀਤ ਨੂੰ ਆਖਰੀ ਸੁਆਸਾਂ ਤੱਕ ਨਿਭਾਇਆ।ਉਨ੍ਹਾਂ ਕਿਹਾ ਕਿ ਸ. ਪ੍ਰੀਤਮ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਨਾਲ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਉਨ੍ਹਾਂ ਕਿਹਾ ਕਿ ਅਰਦਾਸ ਹੈ ਸਤਿਗੁਰੂ ਸ. ਪ੍ਰੀਤਮ ਸਿੰਘ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਿੱਛੇ ਪਰਿਵਾਰ, ਰਿਸ਼ਤੇਦਾਰਾਂ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।ਉਨ੍ਹਾਂ ਕਿਹਾ ਕਿ ਸ. ਪ੍ਰੀਤਮ ਸਿੰਘ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਪਿੰਡ ਕੁਹਾਲਾ ਦੇ ਗੁਰਦੁਆਰਾ ਸਾਹਿਬ ਵਿਖੇ ੩੦ ਮਈ ਦਿਨ ਸੋਮਵਾਰ ਨੂੰ ਦੁਪਹਿਰ ੧੨ ਵਜੇ ਪੈਣਗੇ।