ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਵੀਰਵਾਰ, ੧੨ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੪ ਅਪ੍ਰੈਲ, ੨੦੨੫ (ਅੰਗ: ੮੦੪)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ 30 ਸਤੰਬਰ (      ) ਸ. ਸੰਤੋਖ ਸਿੰਘ ਰੰਧਾਵਾ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।  ਇਸ ਮੌਕੇ ਸ. ਹਰਜਾਪ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਡਾ. ਰੂਪ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ ਨੇ ਸਾਂਝੇ ਤੌਰ ‘ਤੇ ਬੋਲਦਿਆਂ ਕਿਹਾ ਕਿ ਸ. ਸੰਤੋਖ ਸਿੰਘ ਵਧੀਕ ਸਕੱਤਰ 32 ਸਾਲ ਗੁਰੂ-ਘਰ ਦੀ ਸੇਵਾ ਕਰਨ ਉਪਰੰਤ ਅੱਜ ਸੇਵਾ-ਮੁਕਤ ਹੋ ਗਏ ਹਨ।ਉਨ੍ਹਾਂ ਕਿਹਾ ਕਿ ਸ. ਸੰਤੋਖ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਮਿਲੀ ਹਰ ਸੇਵਾ ਨੂੰ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਇਆ ਹੈ ਤੇ ਉਹ ਕੁਸ਼ਲ ਪ੍ਰਬੰਧਕ ਰਹੇ ਹਨ।ਉਨ੍ਹਾਂ ਕਿਹਾ ਕਿ ਸ. ਸੰਤੋਖ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੀ ਬਖਸ਼ਿਸ਼ ਸਦਕਾ ਬੇਦਾਗ ਸੇਵਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਅਰਦਾਸ ਹੈ ਕਿ ਸਤਿਗੁਰੂ ਇਨ੍ਹਾਂ ਨੂੰ ਚੜ੍ਹਦੀ ਕਲਾ ‘ਚ ਰੱਖਣ, ਤੰਦਰੁਸਤੀ ਬਖ਼ਸ਼ਣ ਤੇ ਇਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗੇ ਰਹਿਣ।ਸਾਰੇ ਬੁਲਾਰਿਆਂ ਨੇ ਸ. ਸੰਤੋਖ ਸਿੰਘ ਰੰਧਾਵਾ ਦੀਆਂ ਸੇਵਾਵਾਂ ਦੀ ਜਿਥੇ ਪ੍ਰਸੰਸਾ ਕੀਤੀ ਉਥੇ ਨਵੇਂ ਕਰਮਚਾਰੀਆਂ ਨੂੰ ਉਨ੍ਹਾਂ ਤੋਂ ਸੇਧ ਪ੍ਰਾਪਤ ਕਰਨ ਲਈ ਅਪੀਲ ਵੀ ਕੀਤੀ।ਸ. ਸੰਤੋਖ ਸਿੰਘ ਨੂੰ ਸੇਵਾ-ਮੁਕਤ ਹੋਣ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਤਸਵੀਰ, ਸ੍ਰੀ ਸਾਹਿਬ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਸ. ਸੰਤੋਖ ਸਿੰਘ ਨੇ ਕਿਹਾ ਕਿ ਮੈਂ ਆਪਣੇ ਤੋਂ ਸੀਨੀਅਰ ਪ੍ਰਬੰਧਕਾਂ ਤੋਂ ਬਹੁਤ ਕੁਝ ਸਿੱਖਿਆ ਹੈ ਜਿਸ ਨੂੰ ਅਮਲ ਵਿੱਚ ਲਿਆ ਕੇ ਹੀ ਮੈਂ ਸਫਲ ਪ੍ਰਬੰਧਕ ਵਜੋਂ ਵਿਚਰਿਆ ਹਾਂ।ਉਨਾਂ੍ਹ ਨੇ ਪ੍ਰਬੰਧਕਾਂ, ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ, ਸਕੱਤਰਾਂ ਤੇ ਕਰਮਚਾਰੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਨੇ ਸਮੇਂ-ਸਮੇਂ ਉਸ ਨੂੰ ਨਿਰਸਵਾਰਥ ਸਹਿਯੋਗ ਦਿੱਤਾ।ਉਨ੍ਹਾਂ ਕਿਹਾ ਕਿ ਮੈਂ ਸ਼੍ਰੋਮਣੀ ਕਮੇਟੀ ਦੀ ਬੇਹਤਰੀ ਲਈ ਹਮੇਸ਼ਾ ਅਰਦਾਸ ਕਰਦਾ ਰਹਾਂਗਾ।

ਇਸ ਮੌਕੇ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਰਣਜੀਤ ਸਿੰਘ, ਸ. ਕੇਵਲ ਸਿੰਘ, ਸ. ਬਿਜੈ ਸਿੰਘ ਤੇ ਸ. ਪ੍ਰਤਾਪ ਸਿੰਘ ਵਧੀਕ ਸਕੱਤਰ, ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਪਰਮਜੀਤ ਸਿੰਘ ਮੁੰਡਾਪਿੰਡ ਨਿਜੀ ਸਹਾਇਕ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਬਲਵਿੰਦਰ ਸਿੰਘ ਤੇ ਸ. ਜਸਵਿੰਦਰ ਸਿੰਘ ਦੀਨਪੁਰ ਮੀਤ ਸਕੱਤਰ, ਸ. ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਸ. ਸਤਬੀਰ ਸਿੰਘ ਸਾਬਕਾ ਸਕੱਤਰ, ਸ. ਲਖਵਿੰਦਰ ਸਿੰਘ ਰੰਧਾਵਾ ਵਧੀਕ ਮੈਨੇਜਰ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਨਿਰਮੈਲ ਸਿੰਘ, ਸ. ਸੁਖਰਾਜ ਸਿੰਘ, ਸ. ਗੁਰਿੰਦਰ ਸਿੰਘ ਠਰੂ ਤੇ ਸ. ਮਨਜੀਤ ਸਿੰਘ ਇੰਚਾਰਜ ਆਦਿ ਹਾਜ਼ਰ ਸਨ।