ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ ਅਤੇ ਮੈਨੇਜਰ ਸ. ਮੁਖਤਾਰ ਸਿੰਘ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ, 10 ਜੂਨ- ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਅੱਜ ਆਦਮਪੁਰ ਦੇ ਵਿਧਾਇਕ ਸ੍ਰੀ ਪਵਨ ਕੁਮਾਰ ਟੀਨੂ ਦੀ ਪ੍ਰੇਰਣਾ ਨਾਲ ਹਲਕੇ ਦੀਆਂ ਸੰਗਤਾਂ ਵੱਲੋਂ 113 ਕੁਇੰਟਲ ਕਣਕ ਅਤੇ 25 ਕੁਇੰਟਲ ਦਾਲ ਦੀ ਸੇਵਾ ਕੀਤੀ ਗਈ। ਲੰਗਰ ਲਈ ਰਸਦਾਂ ਲੈ ਕੇ ਪੁੱਜੇ ਸ. ਸੁਰਿੰਦਰ ਸਿੰਘ ਚਾਹਲ ਮੈਂਬਰ ਬਲਾਕ ਸੰਮਤੀ, ਸ. ਚਰਨਜੀਤ ਸਿੰਘ ਨਰਵਾਲ, ਸ. ਸੁਖਜੀਤ ਸਿੰਘ ਲੰਬੜ, ਸ. ਅੰਮ੍ਰਿਤਪਾਲ ਸਿੰਘ ਲਾਲੀ, ਸ. ਪ੍ਰਕਾਸ਼ਦੀਪ ਸਿੰਘ ਭਲਵਾਨ, ਸ. ਜਸਲੀਨ ਸਿੰਘ ਤੇ ਸ. ਜਗਰੂਪ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਤੇ ਵਧੀਕ ਮੈਨੇਜਰ ਸ. ਸੁਖਬੀਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ. ਆਹਲੀ ਨੇ ਆਦਮਪੁਰ ਦੇ ਵਿਧਾਇਕ ਸ੍ਰੀ ਪਵਨ ਕੁਮਾਰ ਟੀਨੂ ਅਤੇ ਹਲਕੇ ਦੀਆਂ ਸੰਗਤਾਂ ਦਾ ਧੰਨਵਾਦ ਕੀਤਾ। ਸ. ਆਹਲੀ ਨੇ ਆਖਿਆ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਤੋਂ ਲੱਖਾਂ ਸੰਗਤਾਂ ਪ੍ਰਸ਼ਾਦਾ ਛਕਦੀਆਂ ਹਨ ਅਤੇ ਲੰਗਰ ਲਈ ਰਸਦਾਂ ਭੇਜਣ ਲਈ ਸੰਗਤਾਂ ਵਿਚ ਵੱਡਾ ਉਤਸ਼ਾਹ ਹੈ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਵੱਡੀ ਪੱਧਰ ’ਤੇ ਸੰਗਤਾਂ ਲੰਗਰ ਲਈ ਕਣਕ ਅਤੇ ਹੋਰ ਰਸਦਾਂ ਭੇਜ ਰਹੀਆਂ ਹਨ।