ਅੰਮ੍ਰਿਤਸਰ, 8 ਜੂਨ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਅੱਜ ਹਲਕਾ ਕਾਦੀਆਂ ਤੋਂ ਸ. ਕਵਲਪ੍ਰੀਤ ਸਿੰਘ ਕਾਕੀ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਕਿਸਾਨਵਿੰਗ ਸ਼੍ਰੋਮਣੀ ਅਕਾਲੀ ਦਲ, ਸ. ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬੀਬੀ ਸ਼ਰਨਜੀਤ ਕੌਰ ਜੀਂਦੜ ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ ਗੁਰਦਾਸਪੁਰ, ਸ. ਰਤਨ ਸਿੰਘ ਜਫ਼ਰਵਾਲ ਮੈਂਬਰ ਧਰਮ ਪ੍ਰਚਾਰ ਕਮੇਟੀ ਦੀ ਅਗਵਾਈ ਵਿਚ ਸੰਗਤਾਂ 152 ਕੁਇੰਟਲ 90 ਕਿਲੋ ਕਣਕ ਲੈ ਕੇ ਪੁੱਜੀਆਂ। ਕਣਕ ਲੈ ਕੇ ਪੁੱਜੇ ਸ. ਕਵਲਪ੍ਰੀਤ ਸਿੰਘ ਕਾਕੀ, ਸ. ਗੁਰਿੰਦਰਪਾਲ ਸਿੰਘ ਗੋਰਾ ਨੂੰ ਸਕੱਤਰ ਸ. ਮਨਜੀਤ ਸਿੰਘ ਬਾਠ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਚੀਮਾ ਤੇ ਵਧੀਕ ਮੈਨੇਜਰ ਸ. ਸੁਖਬੀਰ ਸਿੰਘ ਨੇ ਸਿਰੋਪਾਓ ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ. ਗੁਰਤਿੰਦਰਪਾਲ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ, ਸ. ਅਰਸ਼ਪ੍ਰੀਤ ਸਿੰਘ ਕਾਦੀਆਂ, ਸ. ਕੁਲਬੀਰ ਸਿੰਘ ਰਿਆੜ ਤੇ ਸੰਗਤਾਂ ਮੌਜੂਦ ਸਨ। ਸ੍ਰੀ ਕਲਿਆਣ ਸੇਨ ਕਲੱਕਤਾ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 51 ਹਜ਼ਾਰ ਰੁਪਏ ਭੇਟ ਸ੍ਰੀ ਕਲਿਆਣ ਸੇਨ ਕਲੱਕਤਾ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 51 ਹਜ਼ਾਰ ਰੁਪਏ ਭੇਟ ਕੀਤੇ ਹਨ। ਸ. ਰਣਜੀਤ ਸਿੰਘ ਰਾਣਾ ਰਾਹੀਂ ਇਸ ਰਾਸ਼ੀ ਦਾ ਚੈੱਕ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਚੀਮਾ ਨੂੰ ਸੌਂਪਿਆ। ਸ. ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਸ੍ਰੀ ਕਲਿਆਣ ਸੇਨ ਵਾਸੀ ਕਲੱਕਤਾ ਨੇ ਲੰਗਰ ਲਈ ਇਹ ਰਾਸ਼ੀ ਭੇਜੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਦੇ ਸ਼ਰਧਾਲੂ ਲੰਗਰਾਂ ਲਈ ਆਪਣੀ ਸਮਰੱਥਾ ਅਨੁਸਾਰ ਸੇਵਾਵਾਂ ਕਰ ਰਹੇ ਹਨ। ਵੱਡੀ ਪੱਧਰ ’ਤੇ ਜਿਥੇ ਸੰਗਤਾਂ ਵੱਲੋਂ ਕਣਕ ਅਤੇ ਹੋਰ ਰਸਦਾਂ ਭੇਜੀਆਂ ਜਾ ਰਹੀਆਂ ਹਨ, ਉਥੇ ਹੀ ਸੰਗਤਾਂ ਮਾਇਆ ਵੀ ਭੇਜ ਰਹੀਆਂ ਹਨ। ਇਸ ਮੌਕੇ ਸ. ਮਨਜੀਤ ਸਿੰਘ ਬਾਠ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਚੀਮਾ ਨੇ ਸ. ਰਣਜੀਤ ਸਿੰਘ ਰਾਣਾ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। Post navigation ਸਰਕਾਰ ਵੱਲੋਂ ਲੰਗਰ ਤੇ ਪ੍ਰਸ਼ਾਦ ਦੀ ਮਨਾਹੀ ’ਤੇ ਭਾਈ ਲੌਂਗੋਵਾਲ ਨੇ ਕੀਤਾ ਇਤਰਾਜ਼ ਲਾਕ ਡਾਉਨ ਦੌਰਾਨ ਲੁਟੇਰਿਆਂ ਨੇ ਹਜ਼ੂਰੀ ਰਾਗੀ ਨੂੰ ਬਣਾਇਆ ਨਿਸ਼ਾਨਾ, ਮੁਬਾਇਲ ਤੇ ਪਰਸ ਖੋਹਿਆ