ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ 22 ਜੁਲਾਈ (      ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਾਂਗਕਾਂਗ ਦੀ ਜੰਮਪਲ ਅੰਮ੍ਰਿਤਧਾਰੀ ਬੱਚੀ ਅਰਸ਼ਦੀਪ ਕੌਰ ਨੂੰ ਡੀ.ਐਸ.ਈ. ਇਮਤਿਹਾਨ ਵਿੱਚ ਓਵਰਆਲ 6 ਸਟਾਰ ਲੈਂਦਿਆਂ ਕਮਰਸ ਗਰੁੱਪ ਵਿਚੋਂ ਪਹਿਲਾ ਸਥਾਨ ਹਾਸਲ ਕਰਨ ‘ਤੇ ਮੁਬਾਰਕਬਾਦ ਦਿੱਤੀ ਹੈ।
      ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਗੁਰਸਿੱਖ ਪਰਿਵਾਰ ਦੀ ਬੱਚੀ ਵੱਲੋਂ ਹਾਂਗਕਾਂਗ ਪੱਧਰ ‘ਤੇ ਸਿੱਖ ਕੌਮ ਦਾ ਮਾਣ ਵਧਾਉਂਦਿਆਂ ਪਹਿਲਾ ਸਥਾਨ ਹਾਸਲ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵਕਾਲਤ ਕਰਕੇ ਨਿਆਂਪਾਲਿਕਾ ਦੇ ਉੱਚ ਅਹੁਦੇ ‘ਤੇ ਜਾਣ ਦੀ ਇਛੁੱਕ ਅਰਸ਼ਦੀਪ ਕੌਰ ਦਾ ਸੁਪਨਾ ਜ਼ਰੂਰ ਸਾਕਾਰ ਹੋਵੇਗਾ।ਉਨ੍ਹਾਂ ਕਿਹਾ ਕਿ ਜਿਨ੍ਹਾਂ ਪਰਿਵਾਰਾਂ ‘ਤੇ ਗੁਰੂ ਦੀ ਕਿਰਪਾ ਹੋਵੇ ਉਨ੍ਹਾਂ ਪਰਿਵਾਰਾਂ ਦੇ ਬੱਚੇ ਹਮੇਸ਼ਾ ਹੋਣਹਾਰ ਹੁੰਦੇ ਹਨ।ਉਨ੍ਹਾਂ ਕਿਹਾ ਕਿ ਸਤਿਗੁਰੂ ਜੀ ਕਿਰਪਾ ਕਰਨ ਇਹ ਬੱਚੀ ਅੱਗੋਂ ਵੀ ਇਸੇ ਤਰ੍ਹਾਂ ਪਰਿਵਾਰ, ਕੌਮ ਅਤੇ ਦੇਸ਼ ਦਾ ਨਾਮ ਰੌਸ਼ਨ ਕਰਦੀ ਰਹੇ।