ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ 2 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਾਕੀ ਉਲੰਪੀਅਨ ਸ. ਬਲਬੀਰ ਸਿੰਘ ਕੁਲਾਰ ਅਤੇ ਦਰੋਣਾਚਾਰੀਆ ਪੁਰਸਕਾਰ ਜੇਤੂ ਭਾਰਤੀ ਅਥਲੈਟਿਕਸ ਦੇ ਸਾਬਕਾ ਚੀਫ ਕੋਚ ਸ. ਜੋਗਿੰਦਰ ਸਿੰਘ ਸੈਣੀ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਦੋਹਾਂ ਸਿੱਖ ਖਿਡਾਰੀਆਂ ਨੇ ਆਪੋ ਆਪਣੇ ਖੇਤਰ ਵਿਚ ਵੱਡੀਆਂ ਪ੍ਰਾਪਤੀਆਂ ਕਰਕੇ ਕੌਮ ਦਾ ਨਾਮ ਰੌਸ਼ਨ ਕੀਤਾ। ਸ. ਬਲਬੀਰ ਸਿੰਘ ਵੱਲੋਂ ਹਾਕੀ ਖੇਡ ਵਿਚ ਪਾਏ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਨੇ ਭਾਰਤੀ ਹਾਕੀ ਟੀਮ ਵਿਚ ਹੁੰਦਿਆਂ ਕਈ ਪ੍ਰਾਪਤੀਆਂ ਕੀਤੀਆਂ। ਸ. ਬਲਬੀਰ ਸਿੰਘ ਨਵੇਂ ਖਿਡਾਰੀਆਂ ਲਈ ਪ੍ਰੇਰਣਾ ਸਰੋਤ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਰੋਣਾਚਾਰੀਆ ਐਵਾਰਡੀ ਸ. ਜੋਗਿੰਦਰ ਸਿੰਘ ਸੈਣੀ ਨੂੰ ਵੀ ਸਿੱਖ ਕੌਮ ਦਾ ਮਾਣ ਦੱਸਦਿਆਂ ਉਨ੍ਹਾਂ ਦੀਆਂ ਪ੍ਰਾਪਤੀਆਂ ਦੀ ਪ੍ਰਸ਼ੰਸਾ ਕੀਤੀ। ਭਾਈ ਲੌਂਗੋਵਾਲ ਨੇ ਕਿਹਾ ਕਿ ਦੋਹਾਂ ਸਿੱਖ ਖਿਡਾਰੀਆਂ ਦੇ ਚਲਾਣੇ ’ਤੇ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਡੂੰਘੇ ਅਫ਼ਸੋਸ ਪ੍ਰਗਟਾਵਾ ਕਰਦੀ ਹੈ ਅਤੇ ਪਰਿਵਾਰ ਨਾਲ ਹਮਦਰਦੀ ਰੱਖਦੀ ਹੈ।