** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **
 

ਅੰਮ੍ਰਿਤਸਰ, 26 ਸਤੰਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਲੱਖਣ ਸਿੰਘ ਸਭਰਾ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਘਰ ਦੇ ਕੀਰਤਨੀਏ ਸਿੰਘਾਂ ਦਾ ਸਿੱਖ ਪੰਥ ਵਿਚ ਅਹਿਮ ਸਥਾਨ ਹੈ। ਹਜ਼ੂਰੀ ਕੀਰਤਨਏ ਭਾਈ ਸੁਲੱਖਣ ਸਿੰਘ ਨੇ ਗੁਰੂ ਬਖ਼ਸ਼ੀ ਕੀਰਤਨ ਦੀ ਸੇਵਾ ਦੁਆਰਾ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ ਅਤੇ ਗੁਰਸਿੱਖੀ ਜੀਵਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਭਾਈ ਸੁਲੱਖਣ ਸਿੰਘ ਦੇ ਚਲਾਣੇ ਨਾਲ ਪਰਿਵਾਰ ਤੇ ਸਿੱਖ ਸੰਗਤਾਂ ਨੂੰ ਵੱਡਾ ਘਾਟਾ ਪਿਆ ਹੈ। ਐਡਵੋਕੇਟ ਧਾਮੀ ਨੇ ਭਾਈ ਸੁਲੱਖਣ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ।