ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਸ਼ੁੱਕਰਵਾਰ, ੨੭ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੯ ਮਈ, ੨੦੨੫ (ਅੰਗ: ੬੯੪)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ 16 ਅਗਸਤ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਈ ਇਕੱਤਰਤਾ ਵਿੱਚ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਲਈ ਅਤੇ ਮੀਂਹ ਦੇ ਪਾਣੀ ਨੂੰ ਸੰਭਾਲਣ ਦੇ ਯਤਨ ਨਾਲ ਸ਼੍ਰੋਮਣੀ ਕਮੇਟੀ ਆਪਣੇ ਗੁਰਦੁਆਰਾ ਸਾਹਿਬਾਨ ਵਿੱਚ ‘ਵਾਟਰ ਸੇਵ ਟਰੀਟਮੈਂਟ ਪਲਾਂਟ ਲਗਾਏਗੀ।
ਦਫ਼ਤਰ ਤੋਂ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਇਹ ਪਲਾਂਟ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਏ-ਸ਼੍ਰੇਣੀ ਦੇ ੩੦ ਤੋਂ ੩੫ ਗੁਰਦੁਆਰਾ ਸਾਹਿਬਾਨ ਵਿੱਚ ਲਗਾਇਆ ਜਾਵੇਗਾ ਅਤੇ ਹਰੇਕ ਪਲਾਂਟ ਤੇ ਲਗਭਗ ੨ ਲੱਖ ਰੁਪਏ ਦਾ ਖਰਚਾ ਆਉਣ ਦਾ ਅਨੁਮਾਨ ਹੈ।ਸ. ਬੇਦੀ ਨੇ ਦੱਸਿਆ ਕਿ ਇਸ ਦੀ ਸ਼ੁਰੂਆਤ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਬਾਕੀ ਦੇ ਗੁਰਦੁਆਰਾ ਸਾਹਿਬਾਨ ਵਿੱਚ ਇਹ ਪਲਾਂਟ ਲਗਾਉਣ ਦੀ ਚੋਣ ਕੀਤੀ ਜਾ ਰਹੀ ਹੈ ਤੇ ਇਸ ਦੀ ਸ਼ੁਰੂਆਤ ਲਗਭਗ ਇਕ ਮਹੀਨੇ ਤੱਕ ਸ਼ੁਰੂ ਹੋ ਜਾਵੇਗੀ।ਸ. ਬੇਦੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵਾਤਾਵਰਣ ਅਤੇ ਪਾਣੀ ਨੂੰ ਬਚਾਉਣ ਲਈ ਯਤਨ ਸ਼ੁਰੂ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਪਹਿਲਾਂ ਨੰਨ੍ਹੀ ਛਾਂ ਯੋਜਨਾ ਹੇਠ ਵਾਤਾਵਰਣ ਦੀ ਸਾਂਭ-ਸੰਭਾਲ ਲਈ ਇਸ ਸੰਸਥਾ ਵੱਲੋਂ ਲੱਖਾਂ ਦੀ ਗਿਣਤੀ ਵਿੱਚ ਬੂਟੇ ਵੰਡੇ ਗਏ ਸਨ ਅਤੇ ਆਪਣੇ ਪ੍ਰਬੰਧ ਹੇਠਲੀਆਂ ਵਿਦਿਅਕ ਸੰਸਥਾਵਾਂ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਲਈ ਜ਼ਮੀਨ ਵਿੱਚ ਵੀ ਬੂਟੇ ਲਾਏ ਜਾਂਦੇ ਹਨ।
ਉਨ੍ਹਾਂ ਕਿਹਾ ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਕੁਦਰਤੀ ਖੇਤੀ ਦੀ ਵੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਸ ਖੇਤੀ ਰਾਹੀਂ ਪੈਦਾ ਹੋਈਆਂ ਉਪਜਾਂ ਨੂੰ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵਿੱਚ ਸੰਗਤ ਦੇ ਲੰਗਰ ਲਈ ਵਰਤਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸਿੱਖਾਂ ਦੀ ਇਸ ਨੁਮਾਇੰਦਾ ਜਥੇਬੰਦੀ ਵੱਲੋਂ ਪਹਿਲਾਂ ਬਾਰਸ਼ ਦੇ ਪਾਣੀ ਨੂੰ ਬਚਾਉਣ ਤੇ ਸੰਭਾਲਣ ਦੇ ਮੰਤਵ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ‘ਵਾਟਰ ਹਾਰਵੈਸਟਿੰਗ’ ਦੇ ਚਾਰ ਬੋਰ ਕੀਤੇ ਗਏ ਸਨ, ਜਿਸ ਰਾਹੀਂ ਬਾਰਸ਼ ਦੇ ਪਾਣੀ ਨੂੰ ਜ਼ਮੀਨ ਹੇਠਾਂ ਭੇਜਣ ਦਾ ਪ੍ਰਬੰਧ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਹੁਣ ਇਸੇ ਯੋਜਨਾ ਤਹਿਤ ਬਾਕੀ ਦੇ ਗੁਰਦੁਆਰਾ ਸਾਹਿਬਾਨ ਵਿੱਚ ‘ਵਾਟਰ ਸੇਵ ਟਰੀਟਮੈਂਟ ਪਲਾਂਟ’ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਅਗਰ ਇਹ ਯੋਜਨਾ ਕਾਮਯਾਬ ਰਹੀ ਤਾਂ ਹੋਰ ਗੁਰਦੁਆਰਾ ਸਾਹਿਬਾਨ ਵਿੱਚ ਵੀ ਇਸ ਪਲਾਂਟ ਨੂੰ ਲਗਾਇਆ ਜਾਵੇਗਾ।