ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ 6 ਮਈ (        ) ਜ਼ਿਲ੍ਹਾ ਰੂਪਨਗਰ ਦੇ ਪਿੰਡ ਮੰਗਰੋੜ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਪਾਵਨ ਸਰੂਪ ਅਤੇ ਮੱਲਾਂਵਾਲਾ ਨੇੜੇ ਬਸਤੀ ਗਰੀਬ ਸਿੰਘ ਵਾਲੀ ਦੇ ਗੁਰਦੁਆਰਾ ਸਾਹਿਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਹੋਣਾ ਦੁੱਖਦਾਈ ਤੇ ਬਹੁਤ ਹੀ ਮੰਦਭਾਗਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਨੇ ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਕੀਤਾ।
ਉਨ੍ਹਾਂ ਕਿਹਾ ਕਿ ਉਕਤ ਗੁਰਦੁਆਰਾ ਸਾਹਿਬਾਨ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਹੋਣ ਦੀਆਂ ਘਟਨਾਵਾਂ ਪੱਖੇ ਦੇ ਸਰਕਟ ਸ਼ਾਰਟ ਕਾਰਨ ਵਾਪਰੀਆਂ ਹਨ।ਉਨ੍ਹਾਂ ਭਰੇ ਮਨ ਨਾਲ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਮੇਂ-ਸਮੇਂ ‘ਤੇ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਅਖ਼ਬਾਰਾਂ ਤੇ ਟੀ.ਵੀ. ਚੈਨਲਾਂ ਰਾਹੀਂ ਸੁਚੇਤ ਕਰਨ ਹਿਤ ਅਪੀਲ ਕੀਤੀ ਜਾ ਰਹੀ ਹੈ ਕਿ ਗੁਰਦੁਆਰਾ ਸਾਹਿਬਾਨ ਵਿੱਚ ਵਧੀਆ ਕਿਸਮ ਦੀ ਵਾਇਰਿੰਗ ਦਾ ਇੰਤਜ਼ਾਮ ਤੇ ਹਰ ਸਮੇਂ ਗ੍ਰੰਥੀ ਸਿੰਘ ਤੇ ਸੇਵਾਦਾਰ ਦੀ ਮੌਜੂਦਗੀ ਨੂੰ ਯਕੀਨੀ ਬਣਾਇਆ ਜਾਵੇ, ਪਰ ਅਜੇ ਵੀ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕ ਕੁੰਭਕਰਨੀ ਦੀ ਨੀਂਦ ਸੁੱਤੇ ਪਏ ਹਨ।ਉਨ੍ਹਾਂ ਕਿਹਾ ਕਿ ਖਾਸ ਕਰ ਗਰਮੀ ਦੇ ਮੌਸਮ ਵਿੱਚ ਜਦੋਂ ਸਾਰਾ-ਸਾਰਾ ਦਿਨ ਤੇ ਰਾਤ ਉਪਕਰਨ ਚੱਲਦੇ ਰਹਿਣ ਤਾਂ ਇਸ ਨਾਲ ਤਾਰਾਂ ਦਾ ਮੈਲਟ ਹੋ ਜਾਣਾ, ਸਵਿੱਚਾਂ ਦਾ ਸੜ ਜਾਣਾ ਤੇ ਫਿਰ ਕਿਸੇ ਪੱਖੇ ਆਦਿ ਨਾਲ ਸਰਕਟ ਸ਼ਾਰਟ ਹੋ ਜਾਣਾ ਆਮ ਜਿਹੀ ਗੱਲ ਬਣ ਗਈ ਹੈ, ਪਰ ਇਹ ਸਭ ਕੁਝ ਓਦੋਂ ਹੀ ਵਾਪਰਦਾ ਹੈ ਜਦ ਪ੍ਰਬੰਧਕਾਂ ਵੱਲੋਂ ਲਾਪ੍ਰਵਾਹੀ ਵਰਤੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਪ੍ਰਬੰਧਕ ਕਮੇਟੀਆਂ ਇਸ ਤਰ੍ਹਾਂ ਦੀਆਂ ਅਣਗਹਿਲੀਆਂ ਕਰਨ ਤੋਂ ਸੰਕੋਚ ਕਰਨ।
ਉਨ੍ਹਾਂ ਕਿਹਾ ਕਿ ਜਿਹੜੀਆਂ ਗੁਰਦੁਆਰਾ ਕਮੇਟੀਆਂ ਗੁਰਦੁਆਰਾ ਸਾਹਿਬ ਦੀ ਸਾਂਭ-ਸੰਭਾਲ ਨਹੀਂ ਕਰ ਸਕਦੀਆਂ, ਉਸ ਜਗ੍ਹਾ ਤੇ ਗੁਰੂ ਮਹਾਰਾਜ ਦਾ ਸਰੂਪ ਨਹੀਂ ਰਹਿਣਾ ਚਾਹੀਦਾ।ਉਹ ਸਤਿਕਾਰ ਸਹਿਤ ਨਜ਼ਦੀਕ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਸਰੂਪ ਪਹੁੰਚਾ ਸਕਦੀਆਂ ਹਨ, ਪਰ ਅਜਿਹੀਆਂ ਘਟਨਾਵਾਂ ਬਰਦਾਸ਼ਤ ਤੋਂ ਬਾਹਰ ਹਨ।ਉਨ੍ਹਾਂ ਕਿਹਾ ਕਿ ਉਸ ਕਮੇਟੀ ਵਿਰੁੱਧ ਢੁੱਕਵੀਂ ਕਾਰਵਾਈ ਹੋਵੇਗੀ ਜਿਸ ਗੁਰਦੁਆਰਾ ਸਾਹਿਬ ਵਿਖੇ ਅਜਿਹੀ ਘਟਨਾ ਵਾਪਰਦੀ ਹੈ।