ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, ੨੦ ਨਵੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ੨੯ ਨਵੰਬਰ ਨੂੰ ਹੋਵੇਗਾ। ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋ ਨਿਸਚਿਤ ਕੀਤੀ ਗਈ ਤਾਰੀਖ਼ ਅਨੁਸਾਰ ੨੯ ਨਵੰਬਰ ੨੦੧੭ ਨੂੰ ਦੁਪਹਿਰ ੧:੦੦ ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਜਨਰਲ ਇਜਲਾਸ ਸੱਦਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ। ਮੁੱਖ ਸਕੱਤਰ ਅਨੁਸਾਰ ਦਫ਼ਤਰ ਦੀ ਪੱਤ੍ਰਿਕਾ ਨੰ: ੨੭੮੬੧ ਮਿਤੀ ੦੭-੧੧-੨੦੧੭ ਰਾਹੀਂ ਚੁਣੇ ਹੋਏ ਅਤੇ ਨਾਮਜ਼ਦ ਕੀਤੇ ਮੈਂਬਰਾਂ ਨੂੰ ਸੱਦਾ ਭੇਜਿਆ ਗਿਆ ਹੈ। ਡਾ. ਰੂਪ ਸਿੰਘ ਨੇ ਦੱਸਿਆ ਕਿ ਜਨਰਲ ਇਜਲਾਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਪ੍ਰਬੰਧਕੀ ਨੁਕਤਾ ਨਿਗਾਹ ਤੋਂ ਮੁਲਾਜ਼ਮਾਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ।