ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, 22 ਜੁਲਾਈ- ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ੋਨਾਂ ਵਿੱਚ ਇਨਾਮੀ ਕਵੀ ਦਰਬਾਰ ਕਰਵਾਏ ਜਾ ਰਹੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਪਹਿਲਾ ਇਨਾਮੀ ਕਵੀ ਦਰਬਾਰ ੨੬ ਜੁਲਾਈ ਨੂੰ ਗੁਰਦੁਆਰਾ ਸ਼ੀਸ਼ ਮਹਿਲ, ਕੀਰਤਪੁਰ ਸਾਹਿਬ ਵਿਖੇ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਪਹਿਲਾਂ ਇਹ ਕਵੀ ਦਰਬਾਰ ੨੮ ਜੁਲਾਈ ਨੂੰ ਰੱਖਿਆ ਗਿਆ ਸੀ ਜੋ ਹੁਣ ਹੁਣ ੨੬ ਜੁਲਾਈ ੨੦੧੯ ਨੂੰ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਕਵੀਆਂ ਦੀਆਂ ਕਵਿਤਾਵਾਂ ਧਰਮ ਪ੍ਰਚਾਰ ਕਮੇਟੀ ਪਾਸ ਪਹੁੰਚ ਚੁੱਕੀਆਂ ਹਨ, ਜਿਨ੍ਹਾਂ ਨੂੰ ਵਾਚਣ ਮਗਰੋਂ ੩੧ ਕਵਿਤਾਵਾਂ ਚੁਣੀਆਂ ਜਾਣਗੀਆਂ ਅਤੇ ਇਹੀ ਇਨਾਮੀ ਕਵੀ ਦਰਬਾਰ ਸਮੇਂ ਪੇਸ਼ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪਹਿਲੇ ਜੋਨਲ ਇਨਾਮੀ ਕਵੀਰ ਦਰਬਾਰ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਸ. ਜੌੜਾਸਿੰਘਾ ਨੇ ਦੱਸਿਆ ਕਿ ਵੱਖ-ਵੱਖ ਜੋਨਲ ਕਵੀ ਮੁਕਾਬਲਿਆਂ ਮਗਰੋਂ ਮੁੱਖ ਕਵੀ ਦਰਬਾਰ ੯ ਨਵੰਬਰ ੨੦੧੯ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਵਿਖੇ ਹੋਵੇਗਾ। ਇਨ੍ਹਾਂ ਕਵੀ ਦਰਬਾਰਾਂ ਵਿੱਚ ਕਵੀਆਂ ਦਾ ਢੁੱਕਵਾਂ ਮਾਣ-ਸਨਮਾਨ ਕੀਤਾ ਜਾਵੇਗਾ।