ਅੰਮ੍ਰਿਤਸਰ ੧ ਸਤੰਬਰ ( ) ਸ. ਜਗਜੀਤ ਸਿੰਘ ਸੋਹਲ ਅਕਾਊਂਟੈਂਟ ਸ਼੍ਰੋਮਣੀ ਪ੍ਰਿੰਟਿੰਗ ਪ੍ਰੈਸ ਤੇ ਸ. ਰਣਜੀਤ ਸਿੰਘ ਸੇਵਾਦਾਰ ਸਟੇਸ਼ਨਰੀ ਬ੍ਰਾਂਚ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।
ਇਸ ਮੌਕੇ ਸ. ਪ੍ਰਤਾਪ ਸਿੰਘ ਵਧੀਕ ਸਕੱਤਰ ਨੇ ਕਿਹਾ ਕਿ ਸ. ਜਗਜੀਤ ਸਿੰਘ ਸੋਹਲ ਅਕਾਊਂਟੈਂਟ ਸ਼੍ਰੋਮਣੀ ਪ੍ਰਿੰਟਿੰਗ ਪ੍ਰੈਸ ੩੫ ਸਾਲ ਤੇ ਸ. ਰਣਜੀਤ ਸਿੰਘ ਸੇਵਾਦਾਰ ਸਟੇਸ਼ਨਰੀ ਬ੍ਰਾਂਚ ੨੯ ਸਾਲ ਗੁਰੂ-ਘਰ ਦੀ ਸੇਵਾ ਕਰਨ ਉਪਰੰਤ ਸੇਵਾ-ਮੁਕਤ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਸੇਵਾ-ਮੁਕਤ ਹੋਣ ਵਾਲੇ ਮੁਲਾਜ਼ਮਾਂ ਨੇ ਸਤਿਗੁਰਾਂ ਦੀ ਬਖਸ਼ਿਸ਼ ਸਦਕਾ ਨਾ ਸਿਰਫ ਆਪਣੀ ਸੇਵਾ ਨੂੰ ਬਾਖੂਬੀ ਨਿਭਾਇਆ ਹੈ, ਬਲਕਿ ਗੁਰੂ ਦੀਆਂ ਖੁਸ਼ੀਆਂ ਵੀ ਪ੍ਰਾਪਤ ਕੀਤੀਆਂ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਨੇ ਆਪਣੇ ਜ਼ਿੰਮੇ ਲੱਗੀ ਸੇਵਾ ਪੂਰੀ ਤਨਦੇਹੀ, ਲਗਨ ਤੇ ਮਿਹਨਤ ਨਾਲ ਨਿਭਾਈ ਹੈ।ਉਨ੍ਹਾਂ ਕਿਹਾ ਅਰਦਾਸ ਹੈ ਕਿ ਸਤਿਗੁਰੂ ਇਨ੍ਹਾਂ ਮੁਲਾਜ਼ਮਾਂ ਨੂੰ ਨਾਮ ਬਾਣੀ ਨਾਲ ਜੋੜੀ ਰੱਖਣ ਤੇ ਇਹ ਆਪਣੇ ਪਰਿਵਾਰ ਨਾਲ ਖੁਸ਼ੀਆਂ ਖੇੜਿਆਂ ਵਿੱਚ ਸਮਾਂ ਬਤੀਤ ਕਰਨ।ਇਸ ਮੌਕੇ ਸ. ਜਗਜੀਤ ਸਿੰਘ ਤੇ ਸ. ਰਣਜੀਤ ਸਿੰਘ ਨੂੰ ਸ. ਪ੍ਰਤਾਪ ਸਿੰਘ ਤੇ ਸ. ਬਿਜੈ ਸਿੰਘ ਵਧੀਕ ਸਕੱਤਰ ਨੇ ਸੇਵਾ-ਮੁਕਤ ਹੋਣ ਸਮੇਂ ਸਿਰੋਪਾਓ, ਸ੍ਰੀ ਸਾਹਿਬ, ਲੋਈ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ. ਸਤਿੰਦਰ ਸਿੰਘ ਤੇ ਸ. ਹਰਿੰਦਰਪਾਲ ਸਿੰਘ ਮੀਤ ਸਕੱਤਰ, ਸ. ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਸ. ਬਲਵਿੰਦਰ ਸਿੰਘ ਮੈਨੇਜਰ ਸ਼੍ਰੋਮਣੀ ਪ੍ਰਿੰਟਿੰਗ ਪ੍ਰੈਸ, ਸ. ਇੰਦਰਪਾਲ ਸਿੰਘ ਅਕਾਊਂਟੈਂਟ, ਸ. ਮੁਖਤਿਆਰ ਸਿੰਘ ਕੋਹਾੜਕਾ ਖਜ਼ਾਨਚੀ ਤੇ ਬੀਬੀ ਸੁਖਵਿੰਦਰ ਕੌਰ ਲਾਇਬ੍ਰੇਰੀਅਨ ਆਦਿ ਹਾਜ਼ਰ ਸਨ।