ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਗੂਜਰੀ ਮਹਲਾ ੪ ॥ ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥ ਸਭਿ ਸੁਖ ਸਭਿ ਗੁਣ ਸਭਿ ਨਿਧਾਨ ਹਰਿ ਜਿਤੁ ਜਪਿਐ ਦੁਖ ਭੁਖ ਸਭ ਲਹਿ ਜਾਈ ॥੧॥ ਮੰਗਲਵਾਰ, ੧੭ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੯ ਅਪ੍ਰੈਲ, ੨੦੨੫ (ਅੰਗ: ੪੯੩)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਐਡਵੋਕਟ ਧਾਮੀ ਵੱਲੋਂ ਕੀਤਾ ਗਿਆ ਸਨਮਾਨਿਤ
ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਅਮਰੀਕਾ ਲਈ ਸਿੱਧੀ ਉਡਾਣ ਸ਼ੁਰੂ ਕਰਨ ਲਈ ਆਖਿਆ
ਅੰਮ੍ਰਿਤਸਰ, 26 ਫ਼ਰਵਰੀ-
ਸੰਯੁਕਤ ਰਾਜ ਅਮਰੀਕਾ ਦੇ ਭਾਰਤ ਵਿੱਚ ਅੰਬੈਸਡਰ ਐਰਿਕ ਗਾਰਸੇਟੀ ਅੱਜ ਆਪਣੀ ਪਤਨੀ ਐਮੀ ਵੇਕਲੈਂਡ ਸਮੇਤ ਪਰਿਵਾਰਕ ਮੈਂਬਰਾਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਅੰਬੈਸਡਰ ਗਾਰਸੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਸਰਵਣ ਕੀਤਾ। ਉਹ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵੀ ਗਏ, ਜਿਥੇ ਉਨ੍ਹਾਂ ਨੇ ਲੰਗਰ ਸੇਵਾ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਬੈਸਡਰ ਗਾਰਸੇਟੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਪੁਸਤਕਾਂ ਅਤੇ ਲੋਈ ਦੇ ਕੇ ਸਨਮਾਨ ਕੀਤਾ। ਇਸ ਤੋਂ ਪਹਿਲਾਂ ਐਡਵੋਕੇਟ ਧਾਮੀ ਅਤੇ ਅੰਬੈਸਡਰ ਗਾਰਸੇਟੀ ਨੇ ਮੁਲਾਕਾਤ ਦੌਰਾਨ ਵੱਖ-ਵੱਖ ਵਿਸ਼ਿਆਂ ਉੱਤੇ ਵਿਚਾਰ ਚਰਚਾ ਕੀਤੀ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਮਰੀਕਾ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਅਤੇ ਪੰਜਾਬੀ ਭਾਈਚਾਰਾ ਰਹਿੰਦਾ ਹੈ। ਸ੍ਰੀ ਅੰਮ੍ਰਿਤਸਰ ਤੋਂ ਅਮਰੀਕਾ ਲਈ ਸਿੱਧੀ ਉਡਾਣ ਨਾ ਹੋਣ ਕਰਕੇ ਅੰਮ੍ਰਿਤਸਰ ਆਉਣ ਵਾਲੇ ਯਾਤਰੂਆਂ ਨੂੰ ਵੱਡੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਅੰਬੈਸਟਰ ਗਾਰਸੇਟੀ ਨੂੰ ਕਿਹਾ ਕਿ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਅਨੁਸਾਰ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਅਮਰੀਕਾ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਲਈ ਉਚੇਚੇ ਯਤਨ ਕੀਤੇ ਜਾਣ। ਇਸ ’ਤੇ  ਅੰਬੈਸਡਰ ਨੇ ਸਕਾਰਾਤਮਕ ਹੁੰਗਾਰਾ ਭਰਦਿਆਂ ਕਿਹਾ ਕਿ ਉਹ ਆਪਣੇ ਅਧਿਕਾਰ ਖੇਤਰ ਵਿਚ ਰਹਿ ਕੇ ਇਸ ਪ੍ਰਤੀ ਜ਼ਰੂਰ ਗੱਲ ਕਰਨਗੇ।
ਇਸੇ ਦੌਰਾਨ ਅੰਬੈਸਡਰ ਗਾਰਸੇਟੀ ਨੇ ਆਪਣੀ ਫੇਰੀ ਬਾਰੇ ਯਾਤਰੂ ਬੁੱਕ ਵਿੱਚ ਅੰਕਿਤ ਕੀਤਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸੰਸਾਰ ਭਰ ’ਚ ਉਹ ਧਾਰਮਿਕ ਅਸਥਾਨ ਹੈ, ਜਿਥੇ ਆ ਕੇ ਮਨੁੱਖ ਨੂੰ ਰੂਹਾਨੀਅਤ ਦਾ ਅਹਿਸਾਸ ਹੁੰਦਾ ਹੈ। ਇਥੇ ਬਿਨਾਂ ਵਿਤਕਰੇ ਤੋਂ ਮਨੁੱਖਤਾ ਦੀ ਸੇਵਾ ਕੀਤੀ ਜਾਂਦੀ ਹੈ, ਜੋ ਸਿੱਖ ਧਰਮ ਦੀ ਵਿਲੱਖਣਤਾ ਹੈ। ਉਨ੍ਹਾਂ ਅਮਰੀਕਾ ਸਮੇਤ ਸੰਸਾਰ ਭਰ ਦੇ ਲੋਕਾਂ ਲਈ ਸ਼ਾਂਤੀ ਦੀ ਅਰਦਾਸ ਵੀ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਸ਼ਾਹਬਾਜ਼ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ ਮਥਰੇਵਾਲ, ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ ਜੱਫਰਵਾਲ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਸ. ਰਣਧੀਰ ਸਿੰਘ, ਸ. ਜਤਿੰਦਰਪਾਲ ਸਿੰਘ, ਸ. ਸਤਨਾਮ ਸਿੰਘ ਝਬਾਲ ਆਦਿ ਹਾਜ਼ਰ ਸਨ।