ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਐਤਵਾਰ, ੧ ਹਾੜ (ਸੰਮਤ ੫੫੭ ਨਾਨਕਸ਼ਾਹੀ) ੧੫ ਜੂਨ, ੨੦੨੫ (ਅੰਗ: ੬੮੮)


ਅੰਮ੍ਰਿਤਸਰ, 13 ਜੂਨ –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਹਿਮਦਾਬਾਦ ਹਵਾਈ ਅੱਡੇ ਦੇ ਨੇੜੇ ਹੋਏ ਭਿਆਨਕ ਜਹਾਜ਼ ਹਾਦਸੇ ’ਚ ਕੀਮਤੀ ਜਾਨਾਂ ਦੇ ਨੁਕਸਾਨ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਹਾਦਸਾ ਸਿਰਫ ਇੱਕ ਹਵਾਈ ਦੁਰਘਟਨਾ ਹੀ ਨਹੀਂ, ਸਗੋਂ ਪੂਰੇ ਦੇਸ਼ ਲਈ ਪੀੜਾਮਈ ਹੈ। ਇਸ ਘਟਨਾ ਨੇ ਅਨੇਕਾਂ ਪਰਿਵਾਰਾਂ ਦੀਆਂ ਜਿੰਦਗੀਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ।
ਐਡਵੋਕੇਟ ਧਾਮੀ ਨੇ ਇਸ ਦੁਰਘਟਨਾ ਵਿਚ ਜਾਨਾਂ ਗਵਾਉਣ ਵਾਲਿਆਂ ਦੀ ਆਤਮਿਕ ਸ਼ਾਂਤੀ ਲਈ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਹ ਪੀੜ੍ਹਾ ਸਹਿਣ ਕਰਨ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ।