ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਐਤਵਾਰ, ੧੧ ਸਾਵਣ (ਸੰਮਤ ੫੫੮ ਨਾਨਕਸ਼ਾਹੀ) ੨੬ ਜੁਲਾਈ, ੨੦੨੬ (ਅੰਗ: ੭੧੯)


ਅੰਮ੍ਰਿਤਸਰ, 13 ਜੂਨ –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਹਿਮਦਾਬਾਦ ਹਵਾਈ ਅੱਡੇ ਦੇ ਨੇੜੇ ਹੋਏ ਭਿਆਨਕ ਜਹਾਜ਼ ਹਾਦਸੇ ’ਚ ਕੀਮਤੀ ਜਾਨਾਂ ਦੇ ਨੁਕਸਾਨ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਹਾਦਸਾ ਸਿਰਫ ਇੱਕ ਹਵਾਈ ਦੁਰਘਟਨਾ ਹੀ ਨਹੀਂ, ਸਗੋਂ ਪੂਰੇ ਦੇਸ਼ ਲਈ ਪੀੜਾਮਈ ਹੈ। ਇਸ ਘਟਨਾ ਨੇ ਅਨੇਕਾਂ ਪਰਿਵਾਰਾਂ ਦੀਆਂ ਜਿੰਦਗੀਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ।
ਐਡਵੋਕੇਟ ਧਾਮੀ ਨੇ ਇਸ ਦੁਰਘਟਨਾ ਵਿਚ ਜਾਨਾਂ ਗਵਾਉਣ ਵਾਲਿਆਂ ਦੀ ਆਤਮਿਕ ਸ਼ਾਂਤੀ ਲਈ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਹ ਪੀੜ੍ਹਾ ਸਹਿਣ ਕਰਨ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ।