logoਅੰਮ੍ਰਿਤਸਰ : ੧੫ ਅਕਤੂਬਰ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ੧੬ ਅਕਤੂਬਰ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਗਿਆਨੀ ਗੁਰਦਿੱਤ ਸਿੰਘ ਇਕੱਤਰਤਾ ਹਾਲ ਵਿਖੇ ਹੋਵੇਗੀ।
ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਇਸ ਇਕੱਤਰਤਾ ਵਿੱਚ ਗੁਰਦੁਆਰਾ ਸਾਹਿਬਾਨ ਨਾਲ ਸਬੰਧਤ ਮਾਮਲਿਆਂ ਅਤੇ ਮੌਜੂਦਾ ਹਾਲਾਤਾਂ ਬਾਰੇ ਵਿਚਾਰ ਚਰਚਾ ਹੋਵੇਗੀ।ਉਨ੍ਹਾਂ ਦੱਸਿਆ ਕਿ ‘ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ’ ਦੀਆਂ ਤਿਆਰੀਆਂ ਸਬੰਧੀ ਵੀ ਮੁਲਾਂਕਣ ਹੋਵੇਗਾ।