ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਵੀਰਵਾਰ, ੧੯ ਹਾੜ (ਸੰਮਤ ੫੫੭ ਨਾਨਕਸ਼ਾਹੀ) ੩ ਜੁਲਾਈ, ੨੦੨੫ (ਅੰਗ: ੬੦੧)

ਅੰਮ੍ਰਿਤਸਰ, 15 ਜੂਨ- ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਸ. ਰਣਜੀਤ ਸਿੰਘ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁੱਜੇ ਪੁਲਿਸ ਕਮਿਸ਼ਨਰ ਨੇ ਐਡਵੋਕੇਟ ਧਾਮੀ ਨਾਲ ਬੈਠਕ ਸਮੇਂ ਸ਼ਹਿਰ ਦੇ ਸਿੱਖ ਸਰੋਕਾਰਾਂ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਦੇ ਸ਼ਰਧਾਲੂਆਂ ਨਾਲ ਜੁੜੇ ਮਾਮਲਿਆਂ ਸਬੰਧੀ ਵਿਚਾਰ ਚਰਚਾ ਕੀਤੀ। ਇਸ ਮੌਕੇ ਐਡਵੋਕੇਟ ਧਾਮੀ ਨੇ ਆਸ ਪ੍ਰਗਟਾਈ ਕਿ ਪੁਲਿਸ ਕਮਿਸ਼ਨਰ ਵਜੋਂ ਸ. ਰਣਜੀਤ ਸਿੰਘ ਸੇਵਾ ਭਾਵਨਾ ਨਾਲ ਕਾਰਜ ਕਰਨਗੇ।
ਪੁਲਿਸ ਕਮਿਸ਼ਨਰ ਸ. ਰਣਜੀਤ ਸਿੰਘ ਨੇ ਕਿਹਾ ਕਿ ਗੁਰੂ ਨਗਰੀ ਦੀ ਸੇਵਾ ਕਰਨ ਦਾ ਮੌਕਾ ਮਿਲਣਾ ਉਨ੍ਹਾਂ ਦੇ ਸੇਵਾ ਕਾਲ ਵਿੱਚ ਵਿਸ਼ੇਸ਼ ਅਹਿਮੀਅਤ ਵਾਲਾ ਹੈ ਅਤੇ ਉਹ ਵਿਸ਼ੇਸ਼ ਤੌਰ ’ਤੇ ਇੱਥੋਂ ਦੀ ਇਤਿਹਾਸਕ ਮਹੱਤਤਾ ਦੇ ਮੱਦੇਨਜ਼ਰ ਸੇਵਾਵਾਂ ਦੇਣ ਲਈ ਯਤਨਸ਼ੀਲ ਰਹਿਣਗੇ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੁਲਿਸ ਕਮਿਸ਼ਨਰ ਸ. ਰਣਜੀਤ ਸਿੰਘ ਨੂੰ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਲੋਈ ਦੇ ਕੇ ਸਨਮਾਨਿਤ ਕੀਤਾ। ਇਸ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਸ਼ਾਹਬਾਜ਼ ਸਿੰਘ, ਸ. ਹਰਭਜਨ ਸਿੰਘ ਵਕਤਾ ਆਦਿ ਮੌਜੂਦ ਸਨ।