ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮੰਗਲਵਾਰ, ੨੪ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੬ ਮਈ, ੨੦੨੫   (ਅੰਗ: ੬੫੪)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 31 ਜਨਵਰੀ- ਆਸਟ੍ਰੀਆ ’ਚ ਸਿੱਖ ਧਰਮ ਰਜਿਸਟਰਡ ਕਰਵਾਉਣ ਦੇ ਯਤਨ ਕਰਨ ਵਾਲੇ ਸਿੱਖ ਨੌਜੁਆਨਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਧਰਮ ਰਜਿਸਟਰਡ ਕਮੇਟੀ ਆਸਟ੍ਰੀਆ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੇ ਉੱਦਮ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਮੈਂਬਰ ਭਾਈ ਗੁਰਬਖ਼ਸ਼ ਸਿੰਘ ਖਾਲਸਾ ਵੀ ਮੌਜੂਦ ਸਨ।
ਇਥੇ ਪੁੱਜੇ ਸਿੱਖ ਧਰਮ ਰਜਿਸਟਰਡ ਕਮੇਟੀ ਆਸਟ੍ਰੀਆ ਦੇ ਮੁੱਖ ਸੇਵਾਦਾਰ ਭਾਈ ਹਰਮਨ ਸਿੰਘ ਨੇ ਦੱਸਿਆ ਕਿ ਆਸਟ੍ਰੀਆ ਸਿੱਖ ਧਰਮ ਰਜਿਸਟਰਡ ਕਰਨ ਵਾਲਾ ਯੂਰਪ ਦਾ ਪਹਿਲਾ ਦੇਸ਼ ਹੈ। ਇਥੇ ਹੁਣ ਸਿੱਖ ਬੱਚਿਆਂ ਜਨਮ ਦੇ ਪ੍ਰਮਾਣ ਪੱਤਰ ਵਿਚ ਸਿੱਖੀ ਨੂੰ ਧਰਮ ਵਜੋਂ ਲਿਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ, ਕਿਉਂਕਿ ਲੋੜੀਂਦੇ ਦਸਤਵੇਜ਼ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਬਖ਼ਸ਼ ਸਿੰਘ ਖਾਲਸਾ ਦੇ ਸਹਿਯੋਗ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਆਸਟ੍ਰੀਆ ਅੰਦਰ ਵੱਸਦੇ ਸਿੱਖਾਂ ਦੇ ਮਾਮਲਿਆਂ ਪ੍ਰਤੀ ਉਨ੍ਹਾਂ ਦੀ ਜਥੇਬੰਦੀ ਨਿਰੰਤਰ ਕਾਰਜਸ਼ੀਲ ਰਹਿੰਦੀ ਹੈ। ਭਾਈ ਹਰਮਨ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਦਾ ਮਨੋਰਥ ਸਿੱਖੀ ਨੂੰ ਦੇਸ਼ ਅੰਦਰ ਪ੍ਰਭਾਸ਼ਤ ਕਰਨਾ ਹੈ ਅਤੇ ਇਸ ਸਬੰਧ ਵਿਚ ਉਥੋਂ ਦੇ ਮੂਲ ਲੋਕਾਂ ਨਾਲ ਵਿਚਾਰ ਵਟਾਂਦਰਾ ਕੀਤਾ ਜਾਂਦਾ ਹੈ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦਾ ਸਨਮਾਨ ਅਤੇ ਸਹਿਯੋਗ ਦੇਣ ਲਈ ਧੰਨਵਾਦ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖ ਧਰਮ ਗਲੋਬਲ ਪੱਧਰ ’ਤੇ ਆਪਣੀ ਪਛਾਣ ਨਿਰਧਾਰਤ ਕਰ ਚੁੱਕਾ ਹੈ ਅਤੇ ਉਦਮੀ ਸਿੱਖ ਨੌਜੁਆਨ ਮੌਜੂਦਾ ਸਮੇਂ ਪੂਰੀ ਦੁਨੀਆਂ ਅੰਦਰ ਆਪੋ-ਆਪਣੇ ਯਤਨਾਂ ਨਾਲ ਸਿੱਖੀ ਦੀਆਂ ਰੀਤਾਂ ਰਸਮਾਂ ਅਤੇ ਮਰਯਾਦਾ ਨੂੰ ਉਭਾਰਨ ਵਿਚ ਕਾਰਜਸ਼ੀਲ ਹਨ। ਆਸਟ੍ਰੀਆ ਅੰਦਰ ਸਿੱਖ ਨੌਜੁਆਨਾਂ ਦਾ ਕਾਰਜ ਬੇਹੱਦ ਸ਼ਲਾਘਾਯੋਗ ਹੈ ਅਤੇ ਸ਼੍ਰੋਮਣੀ ਕਮੇਟੀ ਇਨ੍ਹਾਂ ਨੂੰ ਹਰ ਪੱਧਰ ’ਤੇ ਸਹਿਯੋਗ ਕਰਨ ਲਈ ਵਚਨਬੱਧ ਹੈ।
ਇਸ ਮੌਕੇ ਭਾਈ ਗੁਰਬਖ਼ਸ਼ ਸਿੰਘ ਖਾਲਸਾ, ਆਸਟ੍ਰੀਆ ਤੋਂ ਪੁੱਜੇ ਸਿੱਖ ਨੌਜੁਆਨ ਭਾਈ ਗੁਰਸ਼ਰਨ ਸਿੰਘ, ਸ. ਸਤਰੀਬਨ ਸਿੰਘ, ਸ. ਸਿਮਰਜੀਤ ਸਿੰਘ, ਸ. ਵਰਿੰਦਰ ਸਿੰਘ ਆਦਿ ਮੌਜੂਦ ਸਨ।